Amritsar: ਪੰਜਾਬ ’ਚ ‘ਸਾਕਾ ਨੀਲਾ ਤਾਰਾ’ ਦੀ ਬਰਸੀ ‘ਤੇ ਸ੍ਰੀ ਹਰਿਮੰਦਰ ਸਾਹਿਬ ਜੀ (ਗੋਲਡਨ ਟੈਂਪਲਰ) ਵਿਖੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪੰਜਾਬ ਵਿੱਚ ਹਰ ਸਾਲ ਇਸ ਵਰ੍ਹੇਗੰਢ ਮੌਕੇ ਘੱਲੂਘਾਰਾ ਦਿਵਸ ਮਨਾਇਆ ਜਾਂਦਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC)ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਸ਼ਾਂਤਮਈ ਢੰਗ ਨਾਲ ਘੱਲੂਘਾਰਾ ਦਿਵਸ ਦੇ ਆਯੋਜਨ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਸਾਕਾ ਨੀਲਾ ਤਾਰਾ ਦੀ 40ਵੀਂ ਬਰਸੀ ਮੌਕੇ ਇਤਿਹਾਸਕ ਗੁਰਦੁਆਰਿਆਂ ਵਿੱਚ ਸ਼ਹੀਦੀ ਸਮਾਗਮ ਕਰਵਾਏ ਗਏ ਹਨ।
40ਵੇਂ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ 04 ਜੂਨ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ, ਜਿਨ੍ਹਾਂ ਦੇ ਅੱਜ ਭੋਗ ਪਾਏ ਜਾਣਗੇ।
ਹਿੰਦੂਸਥਾਨ ਸਮਾਚਾਰ