Patiala: ਪਟਿਆਲ਼ਾ ’ਚ ਤੇਜ਼ ਹਨੇਰੀ ਨੇ ਪੱਤਰਕਾਰ ਅਬਿਨਾਸ਼ ਕੰਬੋਜ ਦੀ ਜਾਨ ਲੈ ਲਈ। ਅਵਿਨਾਸ਼ ਕੰਬੋਜ ਕਈ ਸਾਲਾਂ ਤੋਂ ਪੱਤਰਕਾਰੀ ਦੇ ਖੇਤਰ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਿਹਾ ਸੀ।
ਜਾਣਕਾਰੀ ਅਨੁਸਾਰ ਬੁੱਧਵਾਰ ਦੀ ਰਾਤ ਉਹ ਤੇਜ਼ ਹਨੇਰੀ ਦੀ ਕਵਰੇਜ ਕਰਨ ਦੇ ਲਈ ਘਰੋਂ ਨਿਕਲਿਆ ਤਾਂ ਜੋ ਉਹ ਲੋਕਾਂ ਨੂੰ ਸੁਚੇਤ ਕਰ ਸਕੇ ਕਿ ਉਹ ਆਪਣੇ ਘਰਾਂ ਤੋਂ ਬਾਹਰ ਨਾ ਨਿਕਲਣ ਪਰ ਲੋਕਾਂ ਨੂੰ ਜਾਗਰੂਕ ਕਰਨ ਵਾਲਾ ਪੱਤਰਕਾਰ ਅਵਨਾਸ਼ ਕੰਬੋਜ ਖੁਦ ਇਸ ਦੁਨੀਆਂ ਨੂੰ ਅਲਵਿਦਾ ਆਖ ਗਿਆ। ਇਸੇ ਤੇਜ਼ ਹਨੇਰੀ ਝੱਖੜ ਦੌਰਾਨ ਪਟਿਆਲਾ-ਸਰਹੰਦ ਰੋਡ ‘ਤੇ ਕਾਫੀ ਦਰੱਖਤ ਡਿੱਗੇ ਤੇ ਆਵਾਜਾਈ ਪ੍ਰਭਾਵਿਤ ਹੋਈ।
ਲੋਕਾਂ ਨੇ ਪਟਿਆਲਾ ’ਚ ਪੱਤਰਕਾਰ ਅਵਿਨਾਸ਼ ਕੰਬੋਜ ਦੀ ਹੋਈ ਮੌਤ ਦੇ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਹੈ ਕਿ ਜੋ ਵੀ ਸੜਕਾਂ ਦੇ ਉੱਤੇ ਦਰਖਤ ਆਦੀ ਡਿੱਗੇ ਹੋਏ ਨੇ ਉਹਨਾਂ ਨੂੰ ਤੁਰੰਤ ਹਟਾਇਆ ਜਾਵੇ ਤਾਂ ਜੋ ਆਵਾਜਾਈ ਸੁਚਾਰੂ ਢੰਗ ਨਾਲ ਚੱਲਦੀ ਰਹੇ।
ਹਿੰਦੂਸਥਾਨ ਸਮਾਚਾਰ