Chandigarh: ਪੰਜਾਬ ਵਿੱਚ ਪੱਛਮੀ ਗੜਬੜੀ ਜ਼ੋਰ ਫੜਨ ਲੱਗੀ ਹੈ। 6 ਜੂਨ ਵੀਰਵਾਰ ਸ਼ਾਮ ਨੂੰ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਤਾਪਮਾਨ ਵਿੱਚ ਅਚਾਨਕ ਤਬਦੀਲੀ ਦੇਖਣ ਨੂੰ ਮਿਲੀ। ਜਿਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਵੀਰਵਾਰ ਨੂੰ ਵੀ ਅਜਿਹਾ ਹੀ ਮੌਸਮ ਰਹੇਗਾ।
ਇਸ ਦੇ ਨਾਲ ਹੀ ਸ਼ਨੀਵਾਰ ਤੋਂ ਪੰਜਾਬ ‘ਚ ਹਾਲਾਤ ਆਮ ਵਾਂਗ ਹੋਣੇ ਸ਼ੁਰੂ ਹੋ ਜਾਣਗੇ। ਮੌਸਮ ਵਿਭਾਗ ਨੇ ਅੱਜ 19 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਨੂੰ ਛੱਡ ਕੇ ਪੂਰੇ ਸੂਬੇ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਉਪਰੋਕਤ ਚਾਰ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਤੋਂ 45 ਡਿਗਰੀ ਦੇ ਆਸ-ਪਾਸ ਚੱਲ ਰਿਹਾ ਸੀ, 2 ਦਿਨਾਂ ਦੇ ਇਸ ਮੌਸਮ ਤੋਂ ਬਾਅਦ ਤਾਪਮਾਨ 40 ਡਿਗਰੀ ਦੇ ਆਸ-ਪਾਸ ਹੇਠਾਂ ਆ ਜਾਵੇਗਾ।
ਹਿੰਦੂਸਥਾਨ ਸਮਾਚਾਰ Meteorological Department issues rain alert in 19 districts of Punjab