New Delhi: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬੁੱਧਵਾਰ ਰਾਤ ਨੂੰ ਰਾਸ਼ਟਰਪਤੀ ਭਵਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਅਗਵਾਈ ਵਾਲੀ ਸਾਬਕਾ ਕੇਂਦਰੀ ਮੰਤਰੀ ਮੰਡਲ ਦੇ ਮੈਂਬਰਾਂ ਲਈ ਡਿਨਰ ਦਾ ਆਯੋਜਨ ਕੀਤਾ। ਰਾਸ਼ਟਰਪਤੀ ਭਵਨ ਦਫਤਰ ਨੇ ਐਕਸ ਹੈਂਡਲ ‘ਤੇ ਦਾਅਵਤ ਦੀਆਂ ਫੋਟੋਆਂ ਅਤੇ ਵੇਰਵੇ ਸਾਂਝੇ ਕੀਤੇ ਹਨ।
ਇਸ ਰਵਾਇਤੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਸਾਰੇ ਕੇਂਦਰੀ ਮੰਤਰੀ ਮੌਜੂਦ ਸਨ। ਉਪ ਰਾਸ਼ਟਰਪਤੀ ਜਗਦੀਪ ਧਨਖੜ, ਡਾ. ਸੁਦੇਸ਼ ਧਨਖੜ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵੀ ਸ਼ਿਰਕਤ ਕੀਤੀ।
ਇਹ ਡਿਨਰ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰਾਸ਼ਟਰਪਤੀ ਨੂੰ ਆਪਣਾ ਅਸਤੀਫਾ ਸੌਂਪਣ ਤੋਂ ਕੁਝ ਘੰਟੇ ਬਾਅਦ ਆਯੋਜਿਤ ਕੀਤਾ ਗਿਆ।
ਹਿੰਦੂਸਥਾਨ ਸਮਾਚਾਰ