Patiala: ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ’ਚ ਅਪਰੇਸ਼ਨ ਦੌਰਾਨ ਅਣਗਹਿਲੀ ਕਾਰਨ 45 ਸਾਲਾ ਔਰਤ ਦੀ ਮੌਤ ਹੋ ਗਈ। ਜਸਵੀਰ ਕੌਰ ਨਾਂ ਦੀ ਇਸ ਔਰਤ ਨੂੰ ਉਸ ਦੇ ਪਤੀ ਕੁਲਵੰਤ ਸਿੰਘ ਨੇ ਹਸਪਤਾਲ ਦਾਖਲ ਕਰਵਾਇਆ ਸੀ। ਸੰਗਰੂਰ ਦੇ ਪਿੰਡ ਡਸਕਾ ਦੇ ਵਸਨੀਕ ਕੁਲਵੰਤ ਸਿੰਘ ਨੇ ਦੋਸ਼ ਲਾਇਆ ਹੈ ਕਿ ਸਰੀਰ ਵਿੱਚ ਸੋਜ ਦੀ ਸਮੱਸਿਆ ਕਾਰਨ ਉਸ ਨੇ ਆਪਣੀ ਪਤਨੀ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਸੀ, ਜਿੱਥੇ ਇਲਾਜ ਵਿੱਚ ਲਾਪ੍ਰਵਾਹੀ ਵਰਤੀ ਗਈ ਸੀ।
ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ। ਇਸ ਮਾਮਲੇ ਵਿੱਚ ਕੁਲਵੰਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਹਸਪਤਾਲ ਦੇ ਡਾਕਟਰ ਰੋਹਿਤ ਗਰਗ, ਉਸ ਦੇ ਸਟਾਫ਼ ਅਤੇ ਹਸਪਤਾਲ ਦੇ ਪ੍ਰਬੰਧਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ, ਜਿਸ ਵਿੱਚ ਆਈਪੀਸੀ ਦੀ ਧਾਰਾ 304 ਏ ਲਗਾਈ ਗਈ ਹੈ।
ਹਿੰਦੂਸਥਾਨ ਸਮਾਚਾਰ