Barnala: ਬਰਨਾਲਾ ਦੇ ਪਿੰਡ ਧੌਲਾ ਦੀ ਮਸ਼ਹੂਰ ਟਰਾਈਡੈਂਟ ਥਰਿੱਡ ਐਂਡ ਪੇਪਰ ਫੈਕਟਰੀ ’ਚ ਭਿਆਨਕ ਅੱਗ ਲੱਗ ਗਈ। ਇਹ ਅੱਗ ਇੰਨੀ ਭਿਆਨਕ ਸੀ ਕਿ ਇਸ ਨਾਲ ਨਜਿੱਠਣ ਲਈ ਪੰਜਾਬ ਭਰ ਤੋਂ ਕਰੀਬ 50 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਬੁਲਾਇਆ ਗਿਆ। ਅੱਗ ‘ਤੇ ਕਾਬੂ ਪਾਉਣ ਦਾ ਕੰਮ ਬੁੱਧਵਾਰ ਦੀ ਸਾਰੀ ਰਾਤ ਭਰ ਜਾਰੀ ਰਿਹਾ।
ਫੈਕਟਰੀ ਵਿੱਚ ਤੂੜੀ ਦੇ ਗੋਦਾਮ ਵਿੱਚ ਅੱਗ ਲੱਗ ਗਈ। ਜਿੱਥੇ ਭਾਰੀ ਮਾਤਰਾ ਵਿੱਚ ਤੂੜੀ ਅਤੇ ਸੁੱਕੀ ਲੱਕੜ ਸਟੋਰ ਕੀਤੀ ਗਈ ਸੀ। ਤੇਜ਼ ਹਵਾ ਕਾਰਨ ਅੱਗ ਕੁਝ ਹੀ ਸਕਿੰਟਾਂ ‘ਚ ਫੈਲ ਗਈ, ਜਿਸ ‘ਤੇ ਕਾਬੂ ਪਾਉਣਾ ਮੁਸ਼ਕਿਲ ਹੋ ਗਿਆ। ਫੈਕਟਰੀ ਨੂੰ ਵੀ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ ਦੀਆਂ ਲਪਟਾਂ 20-25 ਕਿਲੋਮੀਟਰ ਦੂਰ ਤੱਕ ਦੇਖੀਆਂ ਜਾ ਸਕਦੀਆਂ ਸਨ। ਟਰਾਈਡੈਂਟ ਫੈਕਟਰੀ ‘ਚ ਅੱਗ ਲੱਗਣ ਕਾਰਨ ਪਿੰਡ ਦੇ ਲੋਕਾਂ ‘ਚ ਦਹਿਸ਼ਤ ਫੈਲ ਗਈ ਹੈ। ਜਿਸ ਕਾਰਨ ਫੈਕਟਰੀ ਦੇ ਬਾਹਰ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਣੇ ਸ਼ੁਰੂ ਹੋ ਗਏ।
ਜਿਨ੍ਹਾਂ ਨੂੰ ਪੁਲਿਸ ਪ੍ਰਸ਼ਾਸਨ ਨੇ ਫੈਕਟਰੀ ਅੰਦਰ ਜਾਣ ਤੋਂ ਰੋਕ ਦਿੱਤਾ। ਇਸ ਕਾਰਨ ਫੈਕਟਰੀ ਦੇ ਬਾਹਰ ਕਾਫੀ ਹੰਗਾਮਾ ਹੋਇਆ। ਟਰਾਈਡੈਂਟ ਨਿਰਮਾਤਾ ਕੰਪਨੀ ਦੇ ਮੁਖੀ ਰੁਪਿੰਦਰ ਗੁਪਤਾ ਨੇ ਦੱਸਿਆ ਕਿ ਇਸ ਅੱਗ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਹਿੰਦੂਸਥਾਨ ਸਮਾਚਾਰ