Kathmandu: ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਕਮਲ ਦਹਿਲ ਪ੍ਰਚੰਡ ਸ਼ਨੀਵਾਰ ਨੂੰ ਨਵੀਂ ਦਿੱਲੀ ਲਈ ਰਵਾਨਾ ਹੋਣਗੇ। ਉਹ ਨਵੀਂ ਦਿੱਲੀ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਨੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਦਾ ਸੱਦਾ ਸਵੀਕਾਰ ਕਰ ਲਿਆ ਹੈ।
ਨੇਪਾਲ ਦੇ ਪ੍ਰਧਾਨ ਮੰਤਰੀ ਪ੍ਰਚੰਡ ਨੇ ਬੁੱਧਵਾਰ ਨੂੰ ਨਰਿੰਦਰ ਮੋਦੀ ਨੂੰ ਫੋਨ ਕਰਕੇ ਉਨ੍ਹਾਂ ਦੀ ਚੋਣ ਜਿੱਤ ‘ਤੇ ਵਧਾਈ ਦਿੱਤੀ ਸੀ। ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਨੂੰ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਸੀ। ਪ੍ਰਚੰਡ ਦੇ ਸਕੱਤਰੇਤ ਮੁਤਾਬਕ ਪ੍ਰਧਾਨ ਮੰਤਰੀ ਸ਼ਨੀਵਾਰ ਸਵੇਰੇ ਕਾਠਮੰਡੂ ਤੋਂ ਦਿੱਲੀ ਲਈ ਰਵਾਨਾ ਹੋਣਗੇ।
ਹਿੰਦੂਸਥਾਨ ਸਮਾਚਾਰ