New Delhi: ਲੋਕਸਭਾ ਚੋਣਾਂ ਵਿੱਡ ਬੀਜੇਪੀ ਦੀ ਜਿੱਤ ਤੋਂ ਬਾਅਦ ਨਰਿੰਦਰ ਮੋਦੀ ਹੁਣ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ। ਖਬਰਾਂ ਮੁਤਾਬਕ ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਦੀ ਤਰੀਕ ਹੁਣ ਇੱਕ ਦਿਨ ਹੋਰ ਅੱਗੇ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਸੰਹੁ ਚੁੱਕ ਸਮਾਗਮ ਦੀ 8 ਜੂਨ ਸ਼ਨੀਵਾਰ ਦੀ ਤਰੀਕ ਤੈਅ ਕੀਤੀ ਗਈ ਸੀ। ਮੰਗਲਵਾਰ ਨੂੰ ਐਲਾਨੇ ਗਏ ਨਤੀਜਿਆਂ ਮੁਤਾਬਕ NDA ਨੂੰ 293 ਸੀਟਾਂ ਹਾਸਲ ਹੋਇਆਂ ਸਨ।
ਗੌਰਤਲਬ ਹੈ ਕਿ ਮੋਦੀ ਨੇ ਬੁੱਧਵਾਰ ਨੂੰ ਹੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ। ਇਸ ਦੇ ਨਾਲ ਹੀ ਰਾਸ਼ਟਰਪਤੀ ਵੱਲੋਂ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਅਤੇ ਨਵੀਂ ਸਰਕਾਰ ਦੇ ਸੱਤਾ ਸੰਭਾਲਣ ਤੱਕ ਅਹੁਦੇ ‘ਤੇ ਬਣੇ ਰਹਿਣ ਦੀ ਅਪੀਲ ਕੀਤੀ ਗਈ ਸੀ।
ਇਸ ਦੇ ਨਾਲ ਹੀ ਚੋਣ ਲੋਕ ਸਭਾ ਚੋਣਾਂ 2024 ਜਿੱਤਣ ਅਤੇ ਤੀਜੀ ਵਾਰ ਪੀਏਮ ਅਹੁਦੇ ਦੀ ਸੰਹੁ ਚੁੱਕਣ ਜਾ ਰਹੇ ਮੋਦੀ ਨੂੰ ਵਿਦੇਸ਼ਾਂ ਤੋਂ ਵੀ ਨੇਤਾਵਾਂ ਦੀਆਂ ਵਧਾਈਆਂ ਮਿਲ ਰਹੀਆਂ ਹਨ। ਸਹੁੰ ਚੁੱਕ ਸਮਾਗਮ ‘ਚ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਾਸਿੰਘੇ ਵੀ ਸ਼ਾਮਲ ਹੋ ਸਕਦੇ ਹਨ।
ਇਸ ਤੋਂ ਇਲਾਵਾ ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਅਤੇ ਭੂਟਾਨ ਦੇ ਰਾਜਾ ਜਿਗਮੇ ਖੇਸਰ ਨਾਮਗਾਇਲ ਵਾਂਗਚੁਕ ਵੀ ਪ੍ਰੋਗਰਾਮ ਦਾ ਹਿੱਸਾ ਬਣ ਸਕਦੇ ਹਨ। ਨਾਲ ਹੀ ਮਾਰੀਸ਼ਸ ਦੇ ਪੀਐਮ ਪ੍ਰਵਿੰਦ ਜੁਗਨਾਥ ਵੀ ਸੰਹੁ ਚੁੱਕ ਸਮਾਗਮ ਵਿੱਚ ਸ਼ਾਮਲ ਹੋ ਸਕਦੇ ਹਨ।