New Delhi: ਸੰਸਦ ਭਵਨ ਕੰਪਲੈਕਸ ‘ਚ ਤਿੰਨ ਲੋਕਾਂ ਨੇ ਫਰਜ਼ੀ ਆਧਾਰ ਕਾਰਡ ਦਿਖਾ ਕੇ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਤਿੰਨੋਂ ਮਜ਼ਦੂਰ ਹਨ। ਇਨ੍ਹਾਂ ਦੇ ਨਾਮ ਕਾਸਿਮ, ਸ਼ੋਏਬ ਅਤੇ ਮੋਨਿਸ ਹਨ। ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸੰਸਦ ਦੀ ਸੁਰੱਖਿਆ ਲਈ ਤਾਇਨਾਤ ਸੀਆਈਐਸਐਫ ਦੇ ਜਵਾਨਾਂ ਨੇ ਤਿੰਨਾਂ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ। ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀਆਂ ਕਈ ਗੰਭੀਰ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਇਹ ਘਟਨਾ 4 ਜੂਨ ਨੂੰ ਦੁਪਹਿਰ 1:30 ਵਜੇ ਸੰਸਦ ਭਵਨ ਦੇ ਗੇਟ ਨੰਬਰ 3 ਦੀ ਦੱਸੀ ਜਾ ਰਹੀ ਹੈ।
ਜਦੋਂ ਸੁਰੱਖਿਆ ਕਰਮਚਾਰੀਆਂ ਨੇ ਗੇਟ ‘ਤੇ ਉਨ੍ਹਾਂ ਦੇ ਆਧਾਰ ਕਾਰਡ ਦੇਖੇ ਤਾਂ ਉਨ੍ਹਾਂ ਨੂੰ ਸ਼ੱਕ ਹੋਇਆ। ਇਸ ਤੋਂ ਬਾਅਦ ਆਧਾਰ ਕਾਰਡਾਂ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਉਹ ਫਰਜ਼ੀ ਸਨ। ਇਸ ਤੋਂ ਬਾਅਦ ਤਿੰਨਾਂ ਨੂੰ ਤੁਰੰਤ ਹਿਰਾਸਤ ਵਿਚ ਲੈ ਲਿਆ ਗਿਆ ਅਤੇ ਬਾਅਦ ਵਿਚ ਗ੍ਰਿਫਤਾਰ ਕਰ ਲਿਆ ਗਿਆ। ਇਸ ਘਟਨਾ ਤੋਂ ਬਾਅਦ ਸੰਸਦ ਭਵਨ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੀਆਰਪੀਐਫ ਅਤੇ ਦਿੱਲੀ ਪੁਲਿਸ ਨੂੰ ਸੌਂਪ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਤਿੰਨਾਂ ਮਜ਼ਦੂਰਾਂ ਨੂੰ ਸੰਸਦ ਭਵਨ ਕੰਪਲੈਕਸ ਦੇ ਅੰਦਰ ਐਮਪੀ ਲੌਂਜ ਦੇ ਨਿਰਮਾਣ ਕਾਰਜ ਲਈ ਰੱਖਿਆ ਗਿਆ ਸੀ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦਸੰਬਰ ‘ਚ ਦੋ ਵਿਅਕਤੀ ਸੰਸਦ ਭਵਨ ਦੀ ਦਰਸ਼ਕ ਗੈਲਰੀ ‘ਚ ਕੁੱਦ ਗਏ ਸਨ। ਇਸ ਘਟਨਾ ਤੋਂ ਬਾਅਦ ਸੰਸਦ ਭਵਨ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ। ਇਸ ਮਾਮਲੇ ‘ਚ ਕਈ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਸੀ। ਇਸ ਘਟਨਾ ਨੂੰ ਸੰਸਦ ਦੀ ਸੁਰੱਖਿਆ ਵਿਚ ਵੱਡਾ ਪਾੜ ਮੰਨਿਆ ਗਿਆ ਸੀ। ਤਾਜ਼ਾ ਘਟਨਾ ਫਰਜ਼ੀ ਆਧਾਰ ਕਾਰਡ ਨਾਲ ਜੁੜੀ ਹੈ।
ਹਿੰਦੂਸਥਾਨ ਸਮਾਚਾਰ