Mumbai: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਲਗਾਤਾਰ ਅੱਠਵੀਂ ਵਾਰ ਮੁੱਖ ਨੀਤੀਗਤ ਵਿਆਜ ਦਰ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਆਰਬੀਆਈ ਨੇ ਰੈਪੋ ਦਰ ਨੂੰ 6.50 ਫੀਸਦੀ ‘ਤੇ ਬਰਕਰਾਰ ਰੱਖਿਆ ਹੈ। ਅਜਿਹੇ ‘ਚ ਫਿਲਹਾਲ ਈਐਮਆਈ ’ਚ ਕੋਈ ਬਦਲਾਅ ਨਹੀਂ ਹੋਵੇਗਾ। ਆਰਬੀਆਈ ਨੇ ਮੌਜੂਦਾ ਵਿੱਤੀ ਸਾਲ 2024-25 ਲਈ ਕੁੱਲ ਘਰੇਲੂ ਉਤਪਾਦ (ਜੀਡੀਪੀ) ਦੀ ਵਿਕਾਸ ਦਰ 7.2 ਫੀਸਦੀ ਰਹਿਣ ਦਾ ਅਨੁਮਾਨ ਲਗਾਇਆ ਹੈ।
ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਸ਼ੁੱਕਰਵਾਰ ਨੂੰ ਇੱਥੇ ਮੁਦਰਾ ਨੀਤੀ ਕਮੇਟੀ (ਐਮਪੀਸੀ) ਦੀ ਸਮੀਖਿਆ ਮੀਟਿੰਗ ਤੋਂ ਬਾਅਦ ਕਿਹਾ ਕਿ ਐਮਪੀਸੀ ਨੇ ਰੈਪੋ ਦਰ ਨੂੰ 6.50 ਫੀਸਦੀ ‘ਤੇ ਰੱਖਣ ਦਾ ਫੈਸਲਾ ਕੀਤਾ ਹੈ। ਮੀਟਿੰਗ ਵਿੱਚ ਛੇ ਵਿੱਚੋਂ ਚਾਰ ਮੈਂਬਰ ਨੀਤੀਗਤ ਵਿਆਜ ਦਰਾਂ ਨੂੰ ਸਥਿਰ ਰੱਖਣ ਦੇ ਹੱਕ ਵਿੱਚ ਰਹੇਨ। ਦਾਸ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ 2024-25 ਲਈ ਅਸੀਂ ਜੀਡੀਪੀ ਵਿਕਾਸ ਦਰ 7.2 ਫੀਸਦੀ ਰਹਿਣ ਦਾ ਅਨੁਮਾਨ ਲਗਾ ਰਹੇ ਹਾਂ।
ਜ਼ਿਕਰਯੋਗ ਹੈ ਕਿ ਰਿਜ਼ਰਵ ਬੈਂਕ ਨੇ ਫਰਵਰੀ 2023 ‘ਚ ਨੀਤੀਗਤ ਵਿਆਜ ਦਰ ਰੈਪੋ ਦਰ ਨੂੰ 0.25 ਫੀਸਦੀ ਵਧਾ ਕੇ 6.5 ਫੀਸਦੀ ਕਰ ਦਿੱਤਾ ਸੀ। ਮੌਜੂਦਾ ਵਿੱਤੀ ਸਾਲ 2024-25 ਵਿੱਚ ਐਮਪੀਸੀ ਦੀ ਇਹ ਦੂਜੀ ਮੀਟਿੰਗ ਹੈ। ਆਰਬੀਆਈ ਨੇ ਇਸ ਤੋਂ ਪਹਿਲਾਂ ਅਪ੍ਰੈਲ ‘ਚ ਹੋਈ ਮੁਦਰਾ ਸਮੀਖਿਆ ਬੈਠਕ ‘ਚ ਵੀ ਵਿਆਜ ਦਰਾਂ ‘ਚ ਵਾਧਾ ਨਹੀਂ ਕੀਤਾ ਸੀ। ਰੇਪੋ ਰੇਟ ਵਿੱਚ ਕੋਈ ਬਦਲਾਅ ਨਾ ਹੋਣ ਕਾਰਨ ਲੋਨ ਮਹਿੰਗੇ ਨਹੀਂ ਹੋਣਗੇ ਅਤੇ ਈਐਮਆਈ ਵੀ ਨਹੀਂ ਵਧੇਗੀ।
ਹਿੰਦੂਸਥਾਨ ਸਮਾਚਾਰ