Stable signals from global markets
New Delhi: ਗਲੋਬਲ ਬਾਜ਼ਾਰ ਤੋਂ ਸ਼ੁਕਮਿਲੇ-ਜੁਲੇ ਸੰਕੇਤ ਮਿਲ ਰਹੇ ਹਨ। ਪਿਛਲੇ ਸੈਸ਼ਨ ਦੌਰਾਨ ਅਮਰੀਕੀ ਬਾਜ਼ਾਰ ਦਬਾਅ ‘ਚ ਕਾਰੋਬਾਰ ਕਰਦੇ ਰਹੇ। ਹਾਲਾਂਕਿ, ਡਾਓ ਜੌਂਸ ਫਿਊਚਰਜ਼ ਅੱਜ ਮਾਮੂਲੀ ਮਜ਼ਬੂਤੀ ਨਾਲ ਕਾਰੋਬਾਰ ਕਰਦਾ ਨਜ਼ਰ ਆ ਰਿਹਾ ਹੈ। ਅਮਰੀਕੀ ਬਾਜ਼ਾਰ ਦੇ ਉਲਟ ਪਿਛਲੇ ਸੈਸ਼ਨ ਦੌਰਾਨ ਯੂਰਪੀ ਬਾਜ਼ਾਰ ‘ਚ ਤੇਜ਼ੀ ਰਹੀ। ਅੱਜ ਏਸ਼ੀਆਈ ਬਾਜ਼ਾਰਾਂ ‘ਚ ਵੀ ਮਿਸ਼ਰਤ ਕਾਰੋਬਾਰ ਹੋ ਰਿਹਾ ਹੈ।
ਅਮਰੀਕੀ ਬਾਜ਼ਾਰ ‘ਚ ਪਿਛਲੇ ਸੈਸ਼ਨ ਦੌਰਾਨ ਨਿਰਾਸ਼ਾ ਦਾ ਮਾਹੌਲ ਰਿਹਾ, ਜਿਸ ਕਾਰਨ ਵਾਲ ਸਟ੍ਰੀਟ ਸੂਚਕਾਂਕ ਡਿੱਗ ਕੇ ਸਪਾਟ ਪੱਧਰ ‘ਤੇ ਬੰਦ ਹੋਏ। ਐੱਸਐਂਡਪੀ 500 ਇੰਡੈਕਸ 0.02 ਫੀਸਦੀ ਡਿੱਗ ਕੇ 5,352.96 ‘ਤੇ ਬੰਦ ਹੋਇਆ। ਇਸੇ ਤਰ੍ਹਾਂ ਨੈਸਡੈਕ 0.09 ਫੀਸਦੀ ਦੀ ਕਮਜ਼ੋਰੀ ਨਾਲ 17,173.12 ਅੰਕਾਂ ਦੇ ਪੱਧਰ ‘ਤੇ ਬੰਦ ਹੋਇਆ। ਡਾਓ ਜੌਂਸ ਫਿਊਚਰਜ਼ ਫਿਲਹਾਲ 0.09 ਫੀਸਦੀ ਮਜ਼ਬੂਤੀ ਨਾਲ 38,922.70 ਅੰਕ ਦੇ ਪੱਧਰ ‘ਤੇ ਕਾਰੋਬਾਰ ਕਰਦਾ ਨਜ਼ਰ ਆ ਰਿਹਾ ਹੈ।
ਅਮਰੀਕੀ ਬਾਜ਼ਾਰ ਦੇ ਉਲਟ ਪਿਛਲੇ ਸੈਸ਼ਨ ਦੌਰਾਨ ਯੂਰਪੀ ਬਾਜ਼ਾਰ ‘ਚ ਉਤਸ਼ਾਹ ਦਾ ਮਾਹੌਲ ਰਿਹਾ। ਐਫਟੀਐਸਈ ਇੰਡੈਕਸ 0.46 ਫੀਸਦੀ ਮਜ਼ਬੂਤੀ ਨਾਲ 8,285.34 ‘ਤੇ ਬੰਦ ਹੋਇਆ। ਇਸੇ ਤਰ੍ਹਾਂ, ਸੀਏਸੀ ਸੂਚਕਾਂਕ 0.42 ਫੀਸਦੀ ਮਜ਼ਬੂਤੀ ਨਾਲ 8,040.12 ਅੰਕ ਦੇ ਪੱਧਰ ‘ਤੇ ਅਤੇ ਡੀਏਐਕਸ ਇੰਡੈਕਸ 0.41 ਫੀਸਦੀ ਦੀ ਮਜ਼ਬੂਤੀ ਨਾਲ 18,652.67 ਅੰਕ ਦੇ ਪੱਧਰ ‘ਤੇ ਬੰਦ ਹੋਇਆ।
ਏਸ਼ੀਆਈ ਬਾਜ਼ਾਰਾਂ ‘ਚ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ। ਗਿਫਟ ਨਿਫਟੀ 0.22 ਫੀਸਦੀ ਦੀ ਮਜ਼ਬੂਤੀ ਨਾਲ 22,968 ਅੰਕ ਦੇ ਪੱਧਰ ‘ਤੇ, ਸਟ੍ਰੇਟਸ ਟਾਈਮਜ਼ ਇੰਡੈਕਸ 0.42 ਫੀਸਦੀ ਮਜ਼ਬੂਤੀ ਨਾਲ 3,344.88 ਅੰਕਾਂ ਦੇ ਪੱਧਰ ‘ਤੇ, ਕੋਸਪੀ ਇੰਡੈਕਸ ਨੇ ਅੱਜ ਵੱਡੀ ਛਾਲ ਮਾਰੀ ਹੈ। ਫਿਲਹਾਲ ਇਹ ਸੂਚਕਾਂਕ 1.03 ਫੀਸਦੀ ਮਜ਼ਬੂਤੀ ਨਾਲ 2,717.18 ਅੰਕਾਂ ਦੇ ਪੱਧਰ ‘ਤੇ, ਸੈੱਟ ਕੰਪੋਜ਼ਿਟ ਇੰਡੈਕਸ 0.42 ਫੀਸਦੀ ਮਜ਼ਬੂਤੀ ਨਾਲ 1,333.99 ਦੇ ਪੱਧਰ ‘ਤੇ ਕਾਰੋਬਾਰ ਕਰ ਰਹੇ ਹਨ।
ਦੂਜੇ ਪਾਸੇ ਨਿੱਕੀ ਇੰਡੈਕਸ 0.19 ਫੀਸਦੀ ਦੀ ਕਮਜ਼ੋਰੀ ਨਾਲ 38,631.87 ਅੰਕਾਂ ‘ਤੇ, ਹੈਂਗ ਸੇਂਗ ਇੰਡੈਕਸ 0.42 ਫੀਸਦੀ ਦੀ ਗਿਰਾਵਟ ਨਾਲ 18,399.04 ਅੰਕ ਦੇ ਪੱਧਰ ‘ਤੇ, ਤਾਈਵਾਨ ਵੇਟਿਡ ਇੰਡੈਕਸ 0.18 ਫੀਸਦੀ ਡਿੱਗ ਕੇ 21,863.26 ਅੰਕ ਦੇ ਪੱਧਰ ‘ਤੇ, ਜਕਾਰਤਾ ਕੰਪੋਜ਼ਿਟ ਇੰਡੈਕਸ 0.48 ਫੀਸਦੀ ਡਿੱਗ ਕੇ 6,941.16 ਅੰਕ ਦੇ ਪੱਧਰ ‘ਤੇ ਅਤੇ ਸ਼ੰਘਾਈ ਕੰਪੋਜ਼ਿਟ ਇੰਡੈਕਸ 0.23 ਫੀਸਦੀ ਦੀ ਕਮਜ਼ੋਰੀ ਨਾਲ 3,041.79 ਅੰਕ ਦੇ ਪੱਧਰ ‘ਤੇ ਕਾਰੋਬਾਰ ਕਰਦੇ ਦਿਖਾਈ ਦਿੱਤੇ ਹਨ।
ਹਿੰਦੂਸਥਾਨ ਸਮਾਚਾਰ