New Delhi: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮੈਡੀਕਲ ਦਾਖਲਾ ਪ੍ਰੀਖਿਆ ਨੀਟ (ਗ੍ਰੈਜੂਏਟ) ਵਿੱਚ ਧਾਂਦਲੀ ਦਾ ਦੋਸ਼ ਲਾਇਆ ਅਤੇ ਇਸ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕੀਤੀ। ਤਾਂ ਜੋ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਨਿਆਂ ਮਿਲ ਸਕੇ। ਦਸ ਦਇਏਕ ਕਿ ਨੀਟ ਦੇ ਨਤੀਜੇ 4 ਜੂਨ ਨੂੰ ਐਲਾਨੇ ਗਏ ਸੀ।
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ‘ਐਕਸ’ ‘ਤੇ ਪੋਸਟ ਕੀਤਾ ਕਿ ‘ਪੇਪਰ ਲੀਕ, ਧਾਂਦਲੀ ਅਤੇ ਭ੍ਰਿਸ਼ਟਾਚਾਰ NEET ਸਮੇਤ ਕਈ ਪ੍ਰੀਖਿਆਵਾਂ ਦਾ ਅਨਿੱਖੜਵਾਂ ਅੰਗ ਬਣ ਗਏ ਹਨ। ਇਸ ਦੀ ਸਿੱਧੀ ਜ਼ਿੰਮੇਵਾਰੀ ਮੋਦੀ ਸਰਕਾਰ ਦੀ ਹੈ।
ਨੀਟ ਮਾਮਲੇ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਹੋਵੇ ਤੇ ਪ੍ਰੀਖਿਆਰਥੀਆਂ ਨੂੰ ਇਨਸਾਫ਼ ਮਿਲੇ।’ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਨੀਟ ’ਤੇ ਗੰਭੀਰ ਦੋਸ਼ ਹਨ। ਇਕ ਸੈਂਟਰ ਦੇ 6 ਪ੍ਰੀਖਿਆਰਥੀਆਂ ਦੇ 720 ਵਿਚੋਂ 720 ਅੰਕ ਕਈ ਸੁਆਲ ਪੈਦਾ ਕਰਦਾ ਹੈ।
ਨਤੀਜਾ ਆਉਣ ਬਾਅਦ ਦੇਸ਼ ਭਰ ਵਿੱਚ ਬੱਚਿਆਂ ਵੱਲੋਂ ਖੁਦਕੁਸ਼ੀ ਕਰਨ ਦੀਆਂ ਰਿਪੋਰਟਾਂ ਅੰਦਰੋ ਹਿਲਾ ਦੇਣ ਵਾਲੀਆਂ ਹਨ।’ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਦੋਸ਼ ਲਾਇਆ ਕਿ ਭਾਜਪਾ ਨੇ ਦੇਸ਼ ਦੇ ਨੌਜਵਾਨਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਸਾਡੀ ਮੰਗ ਹੈ ਕਿ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ।
ਹਿੰਦੂਸਥਾਨ ਸਮਾਚਾਰ