Chandigarh: ਸੁਖਜਿੰਦਰ ਸਿੰਘ ਰੰਧਾਵਾ ਨੂੰ ਕਾਂਗਰਸੀ ਉਮੀਦਵਾਰ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਚੁਣੇ ਜਾਣ ’ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਉਹਨਾਂ ਦੀ ਧਰਮ ਪਤਨੀ ਅੰਮ੍ਰਿਤਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ ਦੀ ਚੰਡੀਗੜ੍ਹ ਵਿਖੇ ਰਿਹਾਇਸ਼ ’ਤੇ ਉਚੇਰੇ ਤੌਰ ’ਤੇ ਪਹੁੰਚੇ। ਸੁਖਜਿੰਦਰ ਸਿੰਘ ਰੰਧਾਵਾ ਨੂੰ ਮੈਂਬਰ ਪਾਰਲੀਮੈਂਟ ਬਨਣ ’ਤੇ ਉਨਾਂ ਦੇ ਸਮੂਹ ਪਰਿਵਾਰ ਨੂੰ ਵਧਾਈ ਦੇਣ ਪਹੁੰਚੇ।
ਇਸ ਸਮੇਂ ਸੁਖਜਿੰਦਰ ਸਿੰਘ ਰੰਧਾਵਾ ਦੀ ਧਰਮ ਪਤਨੀ ਬੀਬਾ ਜਤਿੰਦਰ ਕੌਰ ਰੰਧਾਵਾ ਜਿਸ ਨੇ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਇਸ ਚੋਣ ’ਚ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਕਮਾਂਡ ਸਾਂਭੀ ਹੋਈ ਸੀ ਉਹ ਵੀ ਮੌਜੂਦ ਸਨ। ਇਸ ਮੌਕੇ ਰਾਜਾ ਵੜਿੰਗ ਨੇ ਸੁਖਜਿੰਦਰ ਸਿੰਘ ਰੰਧਾਵਾ ਨਾਲ ਪੰਜਾਬ ਦੇ ਭੱਖਦੇ ਮੁੱਦਿਆਂ ਅਤੇ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਹੋਰ ਮਜ਼ਬੂਤੀ ਲਈ ਡੂੰਘਾਈ ਵਿੱਚ ਜਾ ਕਿ ਵਿਚਾਰ ਚਰਚਾ ਕੀਤੀ ਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਰਾਜਸਥਾਨ ਕਾਂਗਰਸ ਪਾਰਟੀ ਦਾ ਇੰਚਾਰਜ ਹੋਣ ਦੇ ਨਾਤੇ ਲੋਕ ਸਭਾ ਚੋਣਾਂ ਵਿੱਚ ਰਾਜਸਥਾਨ ਕੀਤੀ ਗਈ ਬੇਮਿਸਾਲ ਕਾਰਗੁਜ਼ਾਰੀ ਲਈ ਵੀ ਸੁਖਜਿੰਦਰ ਸਿੰਘ ਰੰਧਾਵਾ ਦਾ ਸ਼ੁਕਰੀਆ ਅਦਾ ਕੀਤਾ।
ਹਿੰਦੂਸਥਾਨ ਸਮਾਚਾਰ