Khanna: ਖੰਨਾ ’ਚ ਸ਼ਿਵ ਸੈਨਾ ਹਿੰਦ ਦੇ ਕੌਮੀ ਪ੍ਰਚਾਰਕ ਕਸ਼ਮੀਰ ਗਿਰੀ ‘ਤੇ ਗੋਲੀਬਾਰੀ ਦੇ ਮਾਮਲੇ ‘ਚ ਪੁਲਿਸ ਨੇ ਉਸ ਦੇ ਪੁੱਤਰ ਰਾਜਨ ਬਾਵਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਨ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਦਿੱਲੀ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਪਿਓ-ਪੁੱਤ ‘ਤੇ ਸੁਰੱਖਿਆ ਵਧਾਉਣ ਲਈ ਗੋਲੀਬਾਰੀ ਕਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ।
ਜ਼ਿਕਰਯੋਗ ਹੈ ਕਿ 9 ਮਾਰਚ 2020 ਨੂੰ ਕਸ਼ਮੀਰ ਗਿਰੀ ‘ਤੇ ਗੋਲੀਬਾਰੀ ਹੋਈ ਸੀ। ਜਿਸ ਤੋਂ ਇੱਕ ਸਾਲ ਬਾਅਦ ਕਸ਼ਮੀਰ ਗਿਰੀ ਨੂੰ ਗ੍ਰਿਫਤਾਰ ਕੀਤਾ ਗਿਆ। ਹੁਣ ਇਸ ਮਾਮਲੇ ਵਿੱਚ ਉਸ ਦੇ ਪੁੱਤਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਰਾਜਨ ਬਾਵਾ ਕਰੋੜਾਂ ਰੁਪਏ ਦਾ ਸੋਨਾ ਗਬਨ ਕਰਨ ਦੇ ਮਾਮਲੇ ਵਿਚ ਦਿੱਲੀ ਦੀ ਜੇਲ ਵਿਚ ਬੰਦ ਹੈ, ਉਸ ਨੂੰ ਉਥੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ। ਜਾਂਚ ਵਿੱਚ ਸਾਹਮਣੇ ਆਇਆ ਕਿ ਕਸ਼ਮੀਰ ਗਿਰੀ ਅਤੇ ਰਾਜਨ ਬਾਵਾ ਨੇ ਗੋਲੀਬਾਰੀ ਦੀ ਸਾਜ਼ਿਸ਼ ਰਚੀ ਸੀ। ਉਨ੍ਹਾਂ ਖੁਦ ਹੀ ਹਮਲਾਵਰਾਂ ਨੂੰ ਪਿਸਤੌਲ ਲਿਆ ਕੇ ਦਿੱਤਾ ਸੀ।
ਹਿੰਦੂਸਥਾਨ ਸਮਾਚਾਰ