Mohali: ਮੁਹਾਲੀ ਦੇ ਫੇਜ਼ 5 ਦੇ ਗੁਰਦੁਆਰਾ ਸਾਹਿਬ ਸਾਹਮਣੇ ਇਕ ਨੌਜਵਾਨ ਨੇ ਇਕ ਲੜਕੀ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ ਹੈ। ਇਸ ਹਮਲੇ ‘ਚ ਲੜਕੀ ਬੁਰੀ ਤਰ੍ਹਾਂ ਜ਼ਖਮੀ ਹੋ ਗਈ, ਜਿਸਨੂੰ ਹਸਪਤਾਲ ਪਹੁੰਚਾਇਆ ਗਿਆ ਜਿਥੇ ਉਸਦੀ ਇਲਾਜ ਦੌਰਾਨ ਮੌਤ ਹੋ ਗਈ। ਉੱਥੇ ਮੌਜੂਦ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਲੜਕੀ ਦੀ ਪਛਾਣ ਬਲਜਿੰਦਰ ਕੌਰ (26 ਸਾਲ) ਵਾਸੀ ਫੇਜ਼ 5 ਵਜੋਂ ਹੋਈ ਹੈ। ਪੁਲਿਸ ਆਸਪਾਸ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕਰ ਰਹੀ ਹੈ।
ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਲੜਕੀ ਆਪਣੀਆਂ ਸਹੇਲੀਆਂ ਨਾਲ ਕੰਮ ’ਤੇ ਜਾ ਰਹੀ ਸੀ। ਜਦੋਂ ਉਹ ਬੱਸ ਸਟੈਂਡ ਵੱਲ ਜਾਣ ਲੱਗੀ ਤਾਂ ਅਚਾਨਕ ਇਸ ਨੌਜਵਾਨ ਨੇ ਹਮਲਾ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਉਸ ਦੇ ਨਾਲ ਆਈਆਂ ਲੜਕੀਆਂ ਡਰ ਗਈਆਂ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਹਮਲਾ ਕਰਨ ਵਾਲੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਹਿੰਦੂਸਥਾਨ ਸਮਾਚਾਰ