Chandigarh: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਐਤਵਾਰ ਨੂੰ ਤੀਜੀ ਵਾਰ ਕੇਂਦਰ ਵਿੱਚ ਬਣੀ ਸਰਕਾਰ ਵਿੱਚ ਪੰਜਾਬ ਦੇ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਵੀ ਰਾਜ ਮੰਤਰੀ ਬਣ ਗਏ ਹਨ। ਰਵਨੀਤ ਬਿੱਟੂ ਨੂੰ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਰਾਇਆ ਸੀ। ਇਸ ਚੋਣ ਵਿੱਚ ਭਾਵੇਂ ਭਾਜਪਾ ਨੂੰ ਇੱਕ ਵੀ ਸੀਟ ਨਹੀਂ ਮਿਲੀ ਪਰ ਭਾਜਪਾ ਪੰਜਾਬ ਵਿੱਚ ਤੀਜੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ। ਭਾਜਪਾ ਦੇ ਦੋ ਉਮੀਦਵਾਰ ਦੂਜੇ ਨੰਬਰ ‘ਤੇ ਰਹੇ ਹਨ। ਰਵਨੀਤ ਬਿੱਟੂ ਨੂੰ ਕੇਂਦਰ ਵਿੱਚ ਮੰਤਰੀ ਬਣਾਉਣ ਪਿੱਛੇ ਭਾਜਪਾ ਹਾਈਕਮਾਂਡ ਦੀ ਵੱਡੀ ਰਣਨੀਤੀ ਹੈ। ਇਸ ਤੋਂ ਪਹਿਲਾਂ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੌਰਾਨ ਹੁਸ਼ਿਆਰਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਰਹੇ ਸੋਮ ਪ੍ਰਕਾਸ਼ ਮੰਤਰੀ ਰਹਿ ਚੁੱਕੇ ਹਨ।
ਬਿੱਟੂ ਦੇ ਮੰਤਰੀ ਬਣਨ ਤੋਂ ਬਾਅਦ ਇਹ ਵੀ ਸਾਫ਼ ਹੋ ਗਿਆ ਹੈ ਕਿ ਭਾਜਪਾ ਹੁਣ ਉਨ੍ਹਾਂ ਨੂੰ ਰਾਜ ਸਭਾ ‘ਚ ਭੇਜੇਗੀ। ਗੁਆਂਢੀ ਸਬੂੇ ਹਰਿਆਣਾ ਵਿੱਚ ਵੀ ਇੱਕ ਰਾਜ ਸਭਾ ਸੀਟ ਖਾਲੀ ਹੋ ਗਈ ਹੈ, ਜਿਸ ‘ਤੇ ਉਪ ਚੋਣਾਂ ਹੋਣ ਜਾ ਰਹੀਆਂ ਹਨ।
ਮੋਦੀ ਸਰਕਾਰ ਵਿਚ 2014 ਤੋਂ ਪੰਜਾਬ ਨੂੰ ਹਮੇਸ਼ਾ ਮੰਤਰੀ ਦੇ ਅਹੁਦਿਆਂ ‘ਤੇ ਨੁਮਾਇੰਦਗੀ ਮਿਲੀ ਹੈ। 2014 ਵਿੱਚ ਅਰੁਣ ਜੇਤਲੀ ਨੂੰ ਅੰਮ੍ਰਿਤਸਰ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪਰ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਬਣਾ ਕੇ ਵਿੱਤ ਮੰਤਰੀ ਬਣਾ ਦਿੱਤਾ ਗਿਆ। 2019 ਵਿੱਚ ਹਰਦੀਪ ਪੁਰੀ ਅੰਮ੍ਰਿਤਸਰ ਤੋਂ ਚੋਣ ਹਾਰ ਗਏ, ਪਰ ਉਨ੍ਹਾਂ ਨੂੰ ਰਾਜ ਸਭਾ ਤੋਂ ਚੁਣ ਕੇ ਮੰਤਰੀ ਦਾ ਅਹੁਦਾ ਦਿੱਤਾ ਗਿਆ। ਇਸ ਤੋਂ ਇਲਾਵਾ 2014 ਵਿੱਚ ਵਿਜੇ ਸਾਂਪਲਾ ਨੂੰ ਵੀ ਕੇਂਦਰੀ ਰਾਜ ਮੰਤਰੀ ਬਣਾਇਆ ਗਿਆ। 2019 ਵਿੱਚ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਸੋਮ ਪ੍ਰਕਾਸ਼ ਨੂੰ ਕੇਂਦਰੀ ਰਾਜ ਮੰਤਰੀ ਅਤੇ ਗਠਜੋੜ ਕਾਰਨ ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਵੀ ਕੈਬਨਿਟ ਮੰਤਰੀ ਰਹਿ ਚੁੱਕੀ ਹਨ।
ਹਿੰਦੂਸਥਾਨ ਸਮਾਚਾਰ