New Delhi:PM ਨਰਿੰਦਰ ਮੋਦੀ ਨੇ ਲਗਾਤਾਰ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਮੰਗਰੋਂ ਸਭ ਤੋਂ ਪਹਿਲਾਂ ਕਿਸਾਨ ਸਨਮਾਨ ਨਿਧੀ ਦੀ ਫਾਈਲ ‘ਤੇ ਹਸਤਾਖਰ ਕੀਤੇ। ਪ੍ਰਧਾਨ ਮੰਤਰੀ ਦੇ ਫੈਸਲੇ ਤੋਂ ਬਾਅਦ ਲਗਭਗ 9.3 ਕਰੋੜ ਕਿਸਾਨਾਂ ਨੂੰ 20 ਹਜ਼ਾਰ ਕਰੋੜ ਰੁਪਏ ਵੰਡੇ ਜਾਣਗੇ। ਪੀਐਮ ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਲਈ ਲਗਾਤਾਰ ਕੰਮ ਕਰ ਰਹੀ ਹੈ। ਸਾਢੀ ਸਰਕਾਰ ਕਿਸਾਨਾਂ ਅਤੇ ਖੇਤੀ ਦੀ ਭਲਾਈ ਲਈ ਕੰਮ ਕਰਨ ਲਈ ਵਚਨਬੱਧ ਹੈ।
ਪੀਐਮ ਦੇ ਇਸ ਫੈਸਲੇ ਤੋਂ ਬਾਅਦ ਪੀਐਮ ਕਿਸਾਨ ਨਿਧੀ ਦੀ 17ਵੀਂ ਕਿਸ਼ਤ ਜਾਰੀ ਕੀਤੀ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਨਵੀਂ ਸਰਕਾਰ ਦਾ ਪਹਿਲਾ ਫੈਸਲਾ ਕਿਸਾਨਾਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸਰਕਾਰ ਕਿਸਾਨਾਂ ਅਤੇ ਖੇਤੀਬਾੜੀ ਖੇਤਰ ਲਈ ਹੋਰ ਵੀ ਕੰਮ ਕਰਨਾ ਚਾਹੁੰਦੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, “ਸਾਡੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਲਈ ਇਹ ਸਹੀ ਹੈ ਕਿ ਚਾਰਜ ਸੰਭਾਲਣ ਤੋਂ ਬਾਅਦ ਹਸਤਾਖਰ ਕੀਤੀ ਪਹਿਲੀ ਫਾਈਲ ਕਿਸਾਨ ਭਲਾਈ ਨਾਲ ਸਬੰਧਤ ਹੋਵੇ। ਅਸੀਂ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਅਤੇ ਖੇਤੀਬਾੜੀ ਖੇਤਰ ਲਈ ਹੋਰ ਵੀ ਕੰਮ ਕਰਦੇ ਰਹਿਣਾ ਚਾਹੁੰਦੇ ਹਾਂ।”
ਦਸ ਦਇਏ ਕਿ ਐਤਵਾਰ ਸ਼ਾਮ ਨੂੰ ਆਯੋਜਿਤ ਪ੍ਰੋਗਰਾਮ ‘ਚ ਉਨ੍ਹਾਂ ਦੇ ਨਾਲ 71 ਹੋਰ ਮੰਤਰੀਆਂ ਨੇ ਵੀ ਅਹੁਦੇ ਦੀ ਸਹੁੰ ਚੁੱਕੀ। ਹੁਣ ਮੋਦੀ 3.0 ਦੀ ਪਹਿਲੀ ਕੈਬਨਿਟ ਮੀਟਿੰਗ ਵੀ ਸੋਮਵਾਰ ਸ਼ਾਮ 5 ਵਜੇ ਹੋਣ ਜਾ ਰਹੀ ਹੈ। ਅਜਿਹੇ ‘ਚ ਮੰਤਰਾਲਿਆਂ ਦੀ ਵੰਡ ਵੀ ਹੋ ਸਕਦੀ ਹੈ। ਇਸ ਤੋਂ ਪਹਿਲਾਂ ਪੀਐਮ ਸਾਊਥ ਬਲਾਕ ਪੁੱਜੇ ਅਤੇ ਲਗਾਤਾਰ ਪੀਐਮ ਦੇ ਅਹੁਦੇ ਦਾ ਚਾਰਜ ਸੰਭਾਲਿਆ।
ਹਿੰਦੂਸਥਾਨ ਸਮਾਚਾਰ