Chandigarh: ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਇਕ ਵੱਡੀ ਸਫਲਤਾ ਵਿਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੈਨੇਡਾ ਅਧਾਰਿਤ ਅੱਤਵਾਦੀ ਲਖਬੀਰ ਲੰਡਾ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਵਿਰੋਧੀ ਗਿਰੋਹ ਦੇ ਮੈਂਬਰਾਂ ਨੂੰ ਖ਼ਤਮ ਕਰਨ ਲਈ ਵਿਦੇਸ਼ੀ-ਅਧਾਰਿਤ ਹੈਂਡਲਰਾਂ ਦੁਆਰਾ ਕੰਮ ਸੌਂਪਿਆ ਗਿਆ ਸੀ। ਉਹ ਜ਼ਬਰੀ ਵਸੂਲੀ ਅਤੇ ਸਰਹੱਦ ਪਾਰ ਹਥਿਆਰਾਂ/ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਰੁੱਧ ਯੂ. ਏ. ਪੀ. ਏ. ਤਹਿਤ ਐਫ਼. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ