Imphal : ਮਣੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਦੇ ਕਾਫਲੇ ‘ਤੇ ਜੀਰੀਬਾਮ ਜਾਣ ਸਮੇਂ ਸ਼ੱਕੀ ਅੱਤਵਾਦੀਆਂ ਨੇ ਫਾਇਰਿੰਗ ਕਰਕੇ ਜਾਨਲੇਵਾ ਹਮਲਾ ਕੀਤਾ ਹੈ। ਇਸ ਘਟਨਾ ‘ਚ ਇਕ ਸੁਰੱਖਿਆ ਗਾਰਡ ਜ਼ਖਮੀ ਹੋ ਗਿਆ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਹਮਲਾ ਕੁਕੀ ਅੱਤਵਾਦੀਆਂ ਨੇ ਕੀਤਾ ਹੈ। ਹਮਲੇ ਤੋਂ ਬਾਅਦ ਪੂਰੇ ਇਲਾਕੇ ‘ਚ ਵੱਡੀ ਗਿਣਤੀ ‘ਚ ਸੁਰੱਖਿਆ ਬਲਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਮਣੀਪੁਰ ਵਿੱਚ ਹਿੰਸਾ ਜਾਰੀ ਹੈ। ਕੁਝ ਦਿਨ ਪਹਿਲਾਂ ਅੱਤਵਾਦੀਆਂ ਨੇ ਬਰਾਕ ਨਦੀ ਦੇ ਕੰਢੇ ਛੋਟੇਬੇਕਾਰਾ ਇਲਾਕੇ ‘ਚ ਸਥਿਤ ਜੀਰੀ ਪੁਲਿਸ ਚੌਕੀ ਨੂੰ ਅੱਗ ਲਗਾ ਦਿੱਤੀ ਸੀ। ਹੁਣ ਇਕ ਵਾਰ ਫਿਰ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਹਮਲਾ ਕੀਤਾ ਹੈ।
ਹਿੰਦੂਸਥਾਨ ਸਮਾਚਾਰ