PM Modi/Mann Ki Baat: ਪ੍ਰਧਾਨ ਮੰਤਰੀ ਮੋਦੀ ਨੇ 2014 ਵਿੱਚ ਆਪਣੇ ਪਹਿਲੇ ਕਾਰਜਕਾਲ ਵਿੱਚ ਦੇਸ਼ ਵਾਸੀਆਂ ਨਾਲ ਗੱਲਬਾਤ ਕਰਨ ਲਈ ‘ਮਨ ਕੀ ਬਾਤ’ ਪ੍ਰੋਗਰਾਮ ਸ਼ੁਰੂ ਕੀਤਾ ਸੀ। 2024 ‘ਚ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਕੁਝ ਸਮਾਂ ਪਹਿਲਾਂ 25 ਫਰਵਰੀ ਨੂੰ ਮੋਦੀ ਨੇ ਅਗਲੇ ਤਿੰਨ ਮਹੀਨਿਆਂ ਤੱਕ ‘ਮਨ ਕੀ ਬਾਤ’ ਪ੍ਰੋਗਰਾਮ ਨਾ ਕਰਨ ਦਾ ਐਲਾਨ ਕੀਤਾ ਸੀ। ਆਪਣੀ ਵਾਪਸੀ ਦਾ ਭਰੋਸਾ ਜਤਾਉਂਦੇ ਹੋਏ ਮੋਦੀ ਨੇ ਕਿਹਾ ਸੀ ਕਿ ‘ਅਗਲੀ ਵਾਰ ‘ਮਨ ਕੀ ਬਾਤ’ ਦੀ ਸ਼ੁਰੂਆਤ ਸ਼ੁਭ ਅੰਕ 111 ਨਾਲ ਹੋਵੇ ਤਾਂ ਇਸ ਤੋਂ ਬਿਹਤਰ ਕੀ ਹੋਵੇਗਾ।’
18ਵੀਂ ਲੋਕ ਸਭਾ ਚੋਣਾਂ ਵਿੱਚ ਬਹੁਮਤ ਨਾਲ ਸੱਤਾ ਵਿੱਚ ਵਾਪਸੀ ਕਰਦੇ ਹੋਏ ਮੋਦੀ ਨੇ 9 ਜੂਨ ਨੂੰ ਭਾਜਪਾ ਦੀ ਅਗਵਾਈ ਵਾਲੇ ਐਨਡੀਏ ਤੋਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ। ਅਜਿਹੇ ‘ਚ ਸੰਭਾਵਨਾ ਹੈ ਕਿ ਤੀਜੀ ਵਾਰ ਦੇ ਕਾਰਜਕਾਲ ਦੇ ‘ਮਨ ਕੀ ਬਾਤ’ ਦਾ ਪਹਿਲਾ ਪ੍ਰੋਗਰਾਮ ਆਖਰੀ ਐਤਵਾਰ 23 ਜੂਨ ਨੂੰ ਟੈਲੀਕਾਸਟ ਹੋਵੇ। ਹਾਲਾਂਕਿ, ਇਸ ਬਾਰੇ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਜਾਂ ਘੋਸ਼ਣਾ ਨਹੀਂ ਕੀਤੀ ਗਈ ਹੈ। 2014 ਵਿੱਚ ਸਰਕਾਰ ਬਣਾਉਣ ਤੋਂ ਬਾਅਦ ਆਪਣੇ ਪਹਿਲੇ ਅਤੇ ਦੂਜੇ ਕਾਰਜਕਾਲ ਵਿੱਚ ਮੋਦੀ ਆਪਣੇ ਮਾਸਿਕ ‘ਮਨ ਕੀ ਬਾਤ’ ਰਾਹੀਂ 110 ਵਾਰ ਦੇਸ਼ ਨੂੰ ਸੰਬੋਧਿਤ ਕਰ ਚੁੱਕੇ ਹਨ।
ਹਿੰਦੂਸਥਾਨ ਸਮਾਚਾਰ