Batala: ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਸੁੱਖੀ ਬਾਠ ਵੱਲੋਂ ਬੱਚਿਆਂ ਵਿੱਚ ਸਾਹਿਤ ਪ੍ਰਤੀ ਰੁਚੀ ਪੈਦਾ ਕਰਨ ਲਈ ਸ਼ੁਰੂ ਕੀਤੇ ਗਏ ਪ੍ਰੋਜੈਕਟ “ਨਵੀਆਂ ਕਲਮਾਂ ਨਵੀਂ ਉਡਾਣ” ਅਧੀਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਚੱਲ ਰਹੇ “ਪੁਸਤਕ ਲੋਕ ਅਰਪਣ ਸਮਾਗਮ” ਦੀ ਲੜੀ ਤਹਿਤ 13 ਜੂਨ ਨੂੰ ਐਸ. ਐਲ. ਬਾਵਾ ਡੀ. ਏ. ਵੀ. ਕਾਲਜ ਬਟਾਲਾ ਜਿਲਾ ਗੁਰਦਾਸਪੁਰ ਵਿਖੇ ਸਮਾਗਮ ਰੱਖਿਆ ਗਿਆ ਹੈ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੇ ਸੰਪਾਦਕ ਡਾ. ਸਤਿੰਦਰ ਕੌਰ ਕਾਹਲੋਂ ਨੇ ਦੱਸਿਆ ਕਿ ਸਮਾਗਮ ਦੌਰਾਨ ਇਸ ਕਿਤਾਬ ਵਿਚਲੇ ਬਾਲ ਸਾਹਿਤਕਾਰਾਂ ਅਤੇ ਉਹਨਾਂ ਦੇ ਗਾਈਡ ਅਧਿਆਪਕਾਂ ਨੂੰ ਪੰਜਾਬ ਭਵਨ ਸਰੀ ਕੈਨੇਡਾ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ। ਉਹਨਾਂ ਨੇ ਦੱਸਿਆ ਕਿ ਸਮਾਗਮ ਵਿਚ ਬੱਚਿਆਂ ਨੂੰ ਆਸ਼ੀਰਵਾਦ ਦੇਣ ਲਈ ਸੁੱਖੀ ਬਾਠ ਮੁੱਖ ਮਹਿਮਾਨ ਵਜੋਂ ਪਹੁੰਚ ਰਹੇ ਹਨ। ਬੱਚਿਆਂ ਨੂੰ ਉਤਸਾਹਿਤ ਕਰਨ ਲਈ ਵਿਸ਼ੇਸ਼ ਤੌਰ ਡਾ. ਵਰਿੰਦਰ ਭਾਟੀਆ ਪ੍ਰਿੰਸੀਪਲ ਐਸ ਐਲ ਬਾਵਾ ਡੀ ਏ ਵੀ ਕਾਲਜ ਬਟਾਲਾ ,ਜਿਲਾ ਭਾਸ਼ਾ ਅਫ਼ਸਰ ਗੁਰਦਾਸਪੁਰ ਤੇ ਅੰਮ੍ਰਿਤਸਰ ਡਾ ਪਰਮਜੀਤ ਸਿੰਘ ਕਲਸੀ ਨੈਸ਼ਨਲ ਅਵਾਰਡੀ, ਹਰਜਿੰਦਰ ਸਿੰਘ ਕਲਸੀ ਡੀ.ਪੀ.ਆਰ. ਓ. ਬਟਾਲਾ, ਜਸਵਿੰਦਰ ਸਿੰਘ ਬੀ.ਪੀ.ਈ.ਓ. ਬਟਾਲਾ 1 / ਫਤਿਹਗੜ੍ਹ ਚੂੜੀਆਂ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ। ਜ਼ਿਲ੍ਹਾ ਗੁਰਦਾਸਪੁਰ ਦੀ ਸੰਪਾਦਕੀ ਟੀਮ ਦੇ ਮੈਂਬਰ ਗਗਨਦੀਪ ਸਿੰਘ ,ਰਣਜੀਤ ਕੌਰ ਬਾਜਵਾ ,ਕਮਲਜੀਤ ਕੌਰ ,ਨਵਜੋਤ ਬਾਜਵਾ ਨੇ ਦੱਸਿਆ ਕਿ ਸਮਾਗਮ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਇਸ ਸਮਾਗਮ ਵਿੱਚ ਪੰਜਾਬ ਭਵਨ ਸਬ ਆਫ਼ਿਸ ਜਲੰਧਰ ਦੇ ਮੁੱਖ ਸੰਚਾਲਿਕਾ ਮੈਡਮ ਪ੍ਰੀਤ ਹੀਰ, ਨਵੀਆਂ ਕਲਮਾਂ ਨਵੀਂ ਉਡਾਣ ਪ੍ਰੋਜੈਕਟ ਦੇ ਇੰਚਾਰਜ ਉਂਕਾਰ ਸਿੰਘ ਤੇਜੇ,ਮੀਡੀਆ ਇੰਚਾਰਜ ਗੁਰਵਿੰਦਰ ਸਿੰਘ ਕਾਂਗੜ, ਸਲਾਹਕਾਰ ਗੁਰਵਿੰਦਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ।
ਹਿੰਦੂਸਥਾਨ ਸਮਾਚਾਰ