New Delhi: ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਨਵੀਂ ਦਿੱਲੀ ਵਿੱਚ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਰਾਏਬਰੇਲੀ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵੀ ਉਨ੍ਹਾਂ ਨਾਲ ਮੌਜੂਦ ਸਨ। ਕਾਂਗਰਸ ਨੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਹ ਜਾਣਕਾਰੀ ਦਿੱਤੀ।
ਸ਼ੇਖ ਹਸੀਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਸ਼ਨੀਵਾਰ ਨੂੰ ਦਿੱਲੀ ਪਹੁੰਚੀ ਸਨ। ਇਸ ਤੋਂ ਬਾਅਦ ਐਤਵਾਰ ਨੂੰ ਸਹੁੰ ਚੁੱਕ ਪ੍ਰੋਗਰਾਮ ‘ਚ ਹਿੱਸਾ ਲਿਆ। ਇਸ ਸਮਾਗਮ ਵਿੱਚ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਇਜ਼ੂ, ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ‘ਪ੍ਰਚੰਡ’ ਅਤੇ ਸ੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਸਮੇਤ ਭਾਰਤ ਦੇ ਗੁਆਂਢੀ ਦੇਸ਼ਾਂ ਅਤੇ ਹਿੰਦ ਮਹਾਸਾਗਰ ਖੇਤਰ ਦੇ ਚੋਟੀ ਦੇ ਨੇਤਾਵਾਂ ਨੇ ਸ਼ਿਰਕਤ ਕੀਤੀ।
ਹਿੰਦੂਸਥਾਨ ਸਮਾਚਾਰ