New Delhi: ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਕਮਲ ਦਹਿਲ ਪ੍ਰਚੰਡ ਨੇ ਕੱਲ੍ਹ ਨਵੀਂ ਦਿੱਲੀ ਵਿੱਚ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕੀਤੀ। ਸਹੁੰ ਚੁੱਕ ਸਮਾਗਮ ਤੋਂ ਬਾਅਦ ਰਾਸ਼ਟਰਪਤੀ ਭਵਨ ‘ਚ ਆਯੋਜਿਤ ਡਿਨਰ ‘ਤੇ ਨਰਿੰਦਰ ਮੋਦੀ ਅਤੇ ਪ੍ਰਚੰਡ ਦੀ ਮੁਲਾਕਾਤ ਹੋਈ। ਪ੍ਰਚੰਡ ਨੇ ਉਨ੍ਹਾਂ ਨੂੰ ਨੇਪਾਲ ਆਉਣ ਦਾ ਸੱਦਾ ਦਿੱਤਾ।
ਗੱਲਬਾਤ ਦੌਰਾਨ ਦੋਵਾਂ ਆਗੂਆਂ ਨੇ ਆਪਸੀ ਸਹਿਯੋਗ ਨੂੰ ਹੋਰ ਅੱਗੇ ਲਿਜਾਣ ‘ਤੇ ਜ਼ੋਰ ਦਿੱਤਾ। ਪ੍ਰਚੰਡ ਨਾਲ ਮੌਜੂਦ ਉਨ੍ਹਾਂ ਦੀ ਬੇਟੀ ਗੰਗਾ ਦਹਿਲ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਨੇਪਾਲ ਦੇ ਵਿਕਾਸ ‘ਚ ਹਰ ਤਰ੍ਹਾਂ ਦਾ ਸਹਿਯੋਗ ਦੇਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਗਵਾਨ ਪਸ਼ੂਪਤੀਨਾਥ, ਮੁਕਤੀਨਾਥ, ਮਾਤਾ ਜਾਨਕੀ ਅਤੇ ਗੌਤਮ ਬੁੱਧ ਦੀ ਧਰਤੀ ‘ਤੇ ਆਉਣਾ ਉਨ੍ਹਾਂ ਲਈ ਹਮੇਸ਼ਾ ਸੁਭਾਗ ਦਾ ਵਿਸ਼ਾ ਰਿਹਾ ਹੈ।
ਹਿੰਦੂਸਥਾਨ ਸਮਾਚਾਰ