New Delhi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੰਤਰੀ ਮੰਡਲ ਦੇ ਸੀਨੀਅਰ ਮੈਂਬਰ ਅਸ਼ਵਨੀ ਵੈਸ਼ਨਵ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ‘ਤੇ ਭਰੋਸਾ ਪ੍ਰਗਟਾਉਂਦੇ ਹੋਏ ਰੇਲ ਮੰਤਰੀ ਦਾ ਅਹੁਦਾ ਬਰਕਰਾਰ ਰੱਖਿਆ ਹੈ। ਇਸ ਵਾਰ ਉਨ੍ਹਾਂ ਨੂੰ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਤੇ ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਦੀ ਜ਼ਿੰਮੇਵਾਰੀ ਵੀ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਐਸ. ਜੈਸ਼ੰਕਰ ਨੇ ਵੀ ਅੱਜ ਵਿਦੇਸ਼ ਮੰਤਰੀ ਦਾ ਅਹੁਦਾ ਸੰਭਾਲ ਲਿਆ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਵਿਭਾਗ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਉਨ੍ਹਾਂ ਨੇ ਐਕਸ ਹੈਂਡਲ ’ਤੇ ਇਹ ਜ਼ਿੰਮੇਵਾਰੀ ਸੌਂਪਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ।
ਹਿੰਦੂਸਥਾਨ ਸਮਾਚਾਰ