New Delhi: ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ ‘ਚ ਉਤਰਾਅ-ਚੜ੍ਹਾਅ ਜਾਰੀ ਹੈ। ਬ੍ਰੈਂਟ ਕਰੂਡ ਦੀ ਕੀਮਤ 82 ਡਾਲਰ ਅਤੇ ਡਬਲਯੂਟੀਆਈ ਕਰੂਡ ਦੀ ਕੀਮਤ 78 ਡਾਲਰ ਪ੍ਰਤੀ ਬੈਰਲ ਦੇ ਨੇੜੇ ਹੈ। ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ ‘ਚ ਪੈਟਰੋਲ 94.72 ਰੁਪਏ, ਡੀਜ਼ਲ 87.62 ਰੁਪਏ, ਮੁੰਬਈ ‘ਚ ਪੈਟਰੋਲ 104.21 ਰੁਪਏ, ਡੀਜ਼ਲ 92.15 ਰੁਪਏ, ਕੋਲਕਾਤਾ ‘ਚ ਪੈਟਰੋਲ 103.94 ਰੁਪਏ, ਡੀਜ਼ਲ 90.76 ਰੁਪਏ, ਚੇਨਈ ‘ਚ ਪੈਟਰੋਲ 100.75 ਰੁਪਏ ਅਤੇ ਡੀਜ਼ਲ 92.34 ਰੁਪਏ ਪ੍ਰਤੀ ਲੀਟਰ ਦੀ ਦਰ ’ਤੇ ਉਪਲਬਧ ਹੈ।
ਕੌਮਾਂਤਰੀ ਬਾਜ਼ਾਰ ’ਚ ਹਫਤੇ ਦੇ ਦੂਜੇ ਦਿਨ ਸ਼ੁਰੂਆਤੀ ਕਾਰੋਬਾਰ ‘ਚ ਬ੍ਰੈਂਡ ਕਰੂਡ 0.15 ਡਾਲਰ ਜਾਂ 0.18 ਫੀਸਦੀ ਡਿੱਗ ਕੇ 81.48 ਡਾਲਰ ਅਤੇ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂ.ਟੀ.ਆਈ.) ਕਰੂਡ 0.09 ਡਾਲਰ ਜਾਂ 0.12 ਫੀਸਦੀ ਡਿੱਗ ਕੇ 77.65 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।
ਹਿੰਦੂਸਥਾਨ ਸਮਾਚਾਰ