NEET: ਮੈਡੀਕਲ ਦਾਖਲੇ ਨਾਲ ਸਬੰਧਤ NEET (ਕੌਮੀ ਯੋਗਤਾ ਅਤੇ ਦਾਖਲਾ ਪ੍ਰੀਖਿਆ-ਗ੍ਰੈਜੂਏਟ’) (ਨੀਟ-ਯੂਜੀ)-2024 ) ਪ੍ਰੀਖਿਆ ਵਿੱਚ ਬੇਨਿਯਮੀਆਂ ਨੂੰ ਲੈ ਕੇ ਮੰਗਲਵਾਰ (11 ਜੂਨ) ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਇਸ ਮਾਮਲੇ ਸਬੰਧੀ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ NEET (UG) 2024 ਨੂੰ ਰੱਦ ਕਰਨ ਦੀ ਸਿਫਾਰਿਸ਼ ਕੀਤੀ ਸੀ। ਹਾਲਾਂਕਿ ਸੁਣਵਾਈ ਦੌਰਾਨ ਅਦਾਲਤ ਨੇ ਪ੍ਰੀਖਿਆ ਰੱਦ ਕਰਨ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਕਾਉਂਸਲਿੰਗ ਨੂੰ ਵੀ ਰੱਦ ਨਹੀਂ ਕੀਤਾ ਜਾਵੇਗਾ।
ਸੁਪਰੀਮ ਕੋਰਟ ਨੇ ਨੀਟ-ਯੂਜੀ ਮੁੜ ਕਰਾਉਣ ਬਾਰੇ ਐੱਨਟੀਏ (NTA) ਤੋਂ ਜੁਆਬ ਮੰਗਿਆ
ਸੁਪਰੀਮ ਕੋਰਟ ਨੇ ਪ੍ਰਸ਼ਨ ਪੱਤਰ ਲੀਕ ਹੋਣ ਤੇ ਹੋਰ ਬੇਨਿਯਮੀਆਂ ਕਾਰਨ ਕੌਮੀ ਯੋਗਤਾ ਅਤੇ ਦਾਖਲਾ ਪ੍ਰੀਖਿਆ-ਗ੍ਰੈਜੂਏਟ’ (ਨੀਟ-ਯੂਜੀ)-2024 ਮੁੜ ਕਰਵਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੌਮੀ ਪ੍ਰੀਖਿਆ ਏਜੰਸੀ(ਐੱਨਟੀਏ) ਤੋਂ ਜਵਾਬ ਮੰਗਿਆ ਹੈ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਅਹਿਸਾਨੁਦੀਨ ਅਮਾਨਉੱਲਾ ਦੇ ਛੁੱਟੀ ਵਾਲੇ ਬੈਂਚ ਨੇ ਹਾਲਾਂਕਿ ਐੱਮਬੀਬੀਐੱਸ, ਬੀਡੀਐੱਸ ਅਤੇ ਹੋਰ ਕੋਰਸਾਂ ਵਿੱਚ ਸਫ਼ਲ ਉਮੀਦਵਾਰਾਂ ਨੂੰ ਦਾਖਲਾ ਦੇਣ ਲਈ ਕਾਉਂਸਲਿੰਗ ਦੀ ਪ੍ਰਕਿਰਿਆ ’ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। ਨੀਟ-ਯੂਜੀ 2024, 5 ਮਈ ਨੂੰ ਕਰਵਾਈ ਗਈ ਸੀ ਤੇ ਇਸ ਦੇ ਨਤੀਜੇ 4 ਜੂਨ ਨੂੰ ਐਲਾਨੇ ਗਏ ਸਨ।