New Delhi: ਜਗਤ ਪ੍ਰਕਾਸ਼ ਨੱਡਾ ਨੇ ਮੰਗਲਵਾਰ ਕੋ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ‘ਤੇ ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਜਾਧਵ ਪ੍ਰਤਾਪਰਾਓ ਗਣਪਤਰਾਓ ਅਤੇ ਅਨੁਪ੍ਰਿਆ ਪਟੇਲ ਵੀ ਮੌਜੂਦ ਸਨ।
ਇਸ ਤੋਂ ਪਹਿਲਾਂ, ਸਹੁੰ ਚੁੱਕ ਸਮਾਗਮ ਤੋਂ ਬਾਅਦ, ਉਨ੍ਹਾਂ ਨੇ ਟਵੀਟ ਕਰਕੇ ਧੰਨਵਾਦ ਕੀਤਾ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ੀ ਅਗਵਾਈ ਵਿੱਚ, ਭਾਰਤ ਨੇ ਵਿਕਾਸ, ਨਵੀਨਤਾ ਅਤੇ ਖੁਸ਼ਹਾਲੀ ਨੂੰ ਅੱਗੇ ਵਧਾਉਂਦੇ ਹੋਏ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਨਿਭਾਉਣ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਅਣਥੱਕ ਮਿਹਨਤ ਕਰਨਗੇ। ਅਸੀਂ ਹਰ ਨਾਗਰਿਕ ਲਈ ਇੱਕ ਉੱਜਵਲ, ਵਧੇਰੇ ਸਮਾਵੇਸ਼ੀ ਭਵਿੱਖ ਦੀ ਯਾਤਰਾ ਸ਼ੁਰੂ ਕਰਾਂਗੇ, ਇਹ ਯਕੀਨੀ ਬਣਾਉਂਦੇ ਹੋਏ ਕਿ ਤਰੱਕੀ ਅਤੇ ਵਿਕਾਸ ਦੀ ਯਾਤਰਾ ਵਿੱਚ ਕੋਈ ਵੀ ਪਿੱਛੇ ਨਾ ਰਹੇ।
ਦਸ ਦਇਏ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਵਜੋਂ ਜੇਪੀ ਨੱਡਾ ਦਾ ਕਾਰਜਕਾਲ ਇਸ ਸਾਲ ਜੂਨ ਵਿੱਚ ਖਤਮ ਹੋ ਰਿਹਾ ਹੈ। ਇਹੀ ਕਾਰਨ ਹੈ ਕਿ ਹੁਣ ਉਨ੍ਹਾਂ ਨੂੰ ਕੌਮੀ ਪ੍ਰਧਾਨ ਦੀ ਥਾਂ ਕੇਂਦਰੀ ਮੰਤਰੀ ਬਣਾਇਆ ਗਿਆ ਹੈ। ਭਾਜਪਾ ਦੇ ਮੌਜੂਦਾ ਪ੍ਰਧਾਨ ਜੇਪੀ ਨੱਡਾ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਹੋਣ ਤੱਕ ਆਪਣੇ ਅਹੁਦੇ ‘ਤੇ ਬਣੇ ਰਹਿਣਗੇ। ਹਾਲਾਂਕਿ ਕੁਝ ਮੀਡੀਆ ਰਿਪੋਰਟਾਂ ‘ਚ ਇਹ ਵੀ ਚਰਚਾ ਕੀਤੀ ਜਾ ਰਹੀ ਹੈ ਕਿ ਭਾਜਪਾ ਪ੍ਰਧਾਨ ਦੇ ਅਹੁਦੇ ਲਈ ਚੋਣ ਸਤੰਬਰ ਤੱਕ ਪੂਰੀ ਹੋ ਸਕਦੀ ਹੈ।
ਗੌਰਤਲਬ ਹੈ ਕਿ ਭਾਜਪਾ ਦੇ ਕੌਮੀ ਪ੍ਰਧਾਨ ਵਜੋਂ ਜੇਪੀ ਨੱਡਾ ਦਾ ਕਾਰਜਕਾਲ ਜਨਵਰੀ 2024 ਵਿੱਚ ਪੂਰਾ ਹੋਣਾ ਸੀ, ਪਰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਦਾ ਕਾਰਜਕਾਲ 30 ਜੂਨ ਤੱਕ ਵਧਾ ਦਿੱਤਾ ਗਿਆ ਸੀ। ਫਿਲਹਾਲ ਮੋਦੀ 3.0 ਸਰਕਾਰ ‘ਚ ਜੇਪੀ ਨੱਡਾ ਨੂੰ ਸਿਹਤ ਮੰਤਰਾਲੇ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਹੁਣ ਭਾਜਪਾ ਵਿੱਚ ਉਨ੍ਹਾਂ ਦੇ ਉੱਤਰਾਧਿਕਾਰੀ ਨੂੰ ਲੈ ਕੇ ਚਰਚਾ ਅਤੇ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
ਹਿੰਦੂਸਥਾਨ ਸਮਾਚਾਰ