Jammu-Kashmir/Terrorist Attack: ਜੰਮੂ-ਕਸ਼ਮੀਰ ਦੇ ਡੋਡਾ ‘ਚ ਬੀਤੀ ਦੇਰ ਰਾਤ ਅੱਤਵਾਦੀਆਂ ਨੇ ਫੌਜ ਦੀ ਚੌਕੀ ‘ਤੇ ਹਮਲਾ ਕਰ ਦਿੱਤਾ। ਪੁਲਿਸ ਮੁਤਾਬਕ ਅੱਤਵਾਦੀਆਂ ਅਤੇ ਸੁਰੱਖਿਆ ਕਰਮੀਆਂ ਵਿਚਾਲੇ ਮੁਕਾਬਲਾ ਜਾਰੀ ਹੈ। ਗੋਲੀਬਾਰੀ ‘ਚ 5 ਫੌਜ ਦੇ ਜਵਾਨ ਅਤੇ ਇਕ ਪੁਲਸ ਅਧਿਕਾਰੀ ਜ਼ਖਮੀ ਹੋ ਗਿਆ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਇਹ ਹਮਲਾ ਕਠੂਆ ਜ਼ਿਲੇ ‘ਚ ਅੱਤਵਾਦੀਆਂ ਦੀ ਗੋਲੀਬਾਰੀ ‘ਚ ਇਕ ਵਿਅਕਤੀ ਦੇ ਮਾਰੇ ਜਾਣ ਅਤੇ ਦੋ ਹੋਰ ਜ਼ਖਮੀ ਹੋਣ ਦੇ ਕੁਝ ਘੰਟਿਆਂ ਬਾਅਦ ਹੋਇਆ ਹੈ। ਤਿੰਨ ਦਿਨ ਪਹਿਲਾਂ ਅੱਤਵਾਦੀਆਂ ਨੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ‘ਤੇ ਹਮਲਾ ਕੀਤਾ ਸੀ, ਜੋ ਖਾਈ ‘ਚ ਡਿੱਗ ਗਈ ਸੀ, ਇਸ ਅੱਤਵਾਦੀ ਹਮਲੇ ‘ਚ 9 ਯਾਤਰੀਆਂ ਦੀ ਮੌਤ ਹੋ ਗਈ ਸੀ, ਜਦਕਿ 40 ਤੋਂ ਵੱਧ ਜ਼ਖਮੀ ਹੋ ਗਏ ਸਨ।
ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਹਮਲਾ ਡੋਡਾ ਜ਼ਿਲ੍ਹੇ ਦੇ ਛਤਰਗੱਲਾ ਇਲਾਕੇ ਵਿੱਚ ਹੋਇਆ। ਇਲਾਕੇ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਰਿਆਸੀ ਅਤੇ ਕਠੂਆ ਤੋਂ ਬਾਅਦ ਪਿਛਲੇ ਤਿੰਨ ਦਿਨਾਂ ‘ਚ ਜੰਮੂ ਖੇਤਰ ‘ਚ ਇਹ ਤੀਜਾ ਅੱਤਵਾਦੀ ਹਮਲਾ ਹੈ।
ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ ਆਨੰਦ ਜੈਨ ਨੇ ਦੱਸਿਆ ਕਿ ਅੱਤਵਾਦੀਆਂ ਨੇ ਜ਼ਿਲ੍ਹੇ ਦੇ ਚਤਰਾਗਲਾ ਇਲਾਕੇ ‘ਚ 4 ਰਾਸ਼ਟਰੀ ਰਾਈਫ਼ਲਜ਼ ਅਤੇ ਪੁਲਿਸ ਦੀ ਸਾਂਝੀ ਚੌਕੀ ‘ਤੇ ਗੋਲੀਬਾਰੀ ਕੀਤੀ |
ਹਿੰਦੂਸਥਾਨ ਸਮਾਚਾਰ