Chandigarh: ਜੰਮੂ ਤੋਂ ਤ੍ਰਿਕੁਟਾ ਸਥਿਤ ਮਾਤਾ ਵੈਸ਼ਨੋ ਦੇਵੀ ਦੇ ਭਵਨ ਗੁਫਾ ਮੰਦਰ ਤੱਕ ਹੈਲੀਕਾਪਟਰ ਦੀ ਯਾਤਰਾ ਸ਼ੁਰੂ ਹੋ ਗਈ ਹੈ। ਰਿਆਸੀ ਜ਼ਿਲ੍ਹੇ ਦੀਆਂ ਪਹਾੜੀਆਂ ਇਹ ਸੇਵਾ ਸ਼ੁਰੂ ਹੋਣ ਵਾਲੀ ਹੈ। ਇੱਥੇ 18 ਜੂਨ ਤੋਂ ਹੈਲੀਕਾਪਟਰ ਸੇਵਾ ਸ਼ੁਰੂ ਹੋਵੇਗੀ। ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਇਹ ਐਲਾਨ ਕੀਤਾ। ਇਹ ਕਦਮ ਤੀਰਥ ਯਾਤਰਾ ਨੂੰ ਸੁਚਾਰੂ ਬਣਾਉਣ ਅਤੇ ਗੁਫਾ ਮੰਦਰ ‘ਚ ਪੂਜਾ ਕਰਨ ਲਈ ਦੁਨੀਆ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਬਿਹਤਰ ਸੁਵਿਧਾਵਾਂ ਪ੍ਰਦਾਨ ਕਰਨ ਦੇ ਲਗਾਤਾਰ ਯਤਨਾਂ ਦੇ ਹਿੱਸੇ ਵਜੋਂ ਚੁੱਕਿਆ ਗਿਆ ਹੈ।
ਜਿਕਰਯੋਗ ਹੈ ਕਿ ਦੇਸ਼ ਭਰ ਤੋਂ ਕਰੋੜਾਂ ਸ਼ਰਧਾਲੂ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਂਦੇ ਹਨ, ਬੋਰਡ ਦੇ ਸੀਈਓ ਅੰਸ਼ੁਲ ਗਰਗ ਨੇ ਕਿਹਾ ਕਿ ਬੋਰਡ ਨੇ 18 ਜੂਨ ਤੋਂ ਜੰਮੂ ਤੋਂ ਭਵਨ ਤੱਕ ਸਿੱਧੀ ਹੈਲੀਕਾਪਟਰ ਸੇਵਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਗਰਗ ਨੇ ਦੱਸਿਆ ਕਿ ਇਸ ਪੈਕੇਜ ਤਹਿਤ ਸ਼ਰਧਾਲੂਆਂ ਨੂੰ ਬੈਟਰੀ ਕਾਰ ਸੇਵਾ, ਤਰਜੀਹੀ ਦਰਸ਼ਨ, ਪ੍ਰਸ਼ਾਦ ਅਤੇ ਰੋਪਵੇਅ ਸੇਵਾ ਸਮੇਤ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਸਹੂਲਤਾਂ ਪੈਕੇਜ ਵਜੋਂ ਦਿੱਤੀਆਂ ਜਾ ਰਹੀਆਂ ਹਨ। ਲੋਕ ਸਾਡੀ ਵੈਬਸਾਈਟ ਰਾਹੀਂ ਹੈਲੀਕਾਪਟਰ ਸੇਵਾ ਬੁੱਕ ਕਰ ਸਕਦੇ ਹਨ ਅਤੇ ਸਹੂਲਤਾਂ ਦਾ ਲਾਭ ਲੈ ਸਕਦੇ ਹਨ।
ਹਿੰਦੂਸਥਾਨ ਸਮਾਚਾਰ