Chandigarh: ਚੰਡੀਗੜ੍ਹ ਦੇ ਸੈਕਟਰ 32 ਦੇ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪੁਲਿਸ ਨੇ ਇੱਥੇ ਕਰੀਬ ਪੰਜ ਘੰਟੇ ਤਲਾਸ਼ੀ ਮੁਹਿੰਮ ਚਲਾਈ ਪਰ ਕਿਤੇ ਵੀ ਕੁਝ ਨਹੀਂ ਮਿਲਿਆ। ਸੁਰੱਖਿਆ ਦੇ ਨਜ਼ਰੀਏ ਤੋਂ ਪੁਲਿਸ ਵੱਲੋਂ ਇੱਥੇ ਸਾਰੇ ਵਿੰਗਾਂ ਦੀ ਚੈਕਿੰਗ ਕੀਤੀ ਗਈ। ਇਹ ਧਮਕੀ ਮੇਲ ਰਾਹੀਂ ਹਸਪਤਾਲ ਪ੍ਰਬੰਧਨ ਨੂੰ ਮਿਲੀ।ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ-32 ਸਥਿਤ ਮੈਡੀਕਲ ਕਾਲਜ ਦੇ ਮੈਂਟਲ ਹੈਲਥ ਇੰਸਟੀਚਿਊਟ ਨੂੰ ਬੁੱਧਵਾਰ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਹਸਪਤਾਲ ਪ੍ਰਬੰਧਕਾਂ ਵੱਲੋਂ ਸੂਚਨਾ ਮਿਲਣ ’ਤੇ ਪੁਲਿਸ, ਬੰਬ ਨਿਰੋਧਕ ਦਸਤਾ ਅਤੇ ਹੋਰ ਦਸਤੇ ਇੱਥੇ ਪੁੱਜ ਗਏ ਅਤੇ ਪੂਰੇ ਇੰਸਟੀਚਿਊਟ ਨੂੰ ਖਾਲੀ ਕਰਵਾ ਕੇ ਜਾਂਚ ਕੀਤੀ। ਕਰੀਬ ਚਾਰ ਘੰਟੇ ਤੱਕ ਚੱਲੇ ਇਸ ਆਪਰੇਸ਼ਨ ਦੌਰਾਨ ਕਿਤੇ ਵੀ ਕੁਝ ਨਹੀਂ ਮਿਲਿਆ। ਇਸਦੇ ਬਾਵਜੂਦ ਪੁਲਿਸ ਨੇ ਹਸਪਤਾਲ ਕੰਪਲੈਕਸ ਦੀ ਪਾਰਕਿੰਗ ਅਤੇ ਹੋਰ ਥਾਵਾਂ ਦੀ ਵੀ ਜਾਂਚ ਕੀਤੀ।
ਧਮਕੀ ਤੋਂ ਬਾਅਦ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਪੁਲਿਸ ਮੁਤਾਬਕ ਇਹ ਕੋਈ ਸ਼ਰਾਰਤ ਵੀ ਹੋ ਸਕਦੀ ਹੈ ਪਰ ਇਸਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਸੁਰੱਖਿਆ ਦੇ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਪੁਲਿਸ ਮੁਤਾਬਕ ਇਹ ਮੇਲ ਸਵੇਰੇ 9.40 ਵਜੇ ਆਈ। ਧਮਕੀ ਦੇਣ ਵਾਲਾ ਕੌਣ ਹੈ, ਮੇਲ ਵਿੱਚ ਕੁਝ ਵੀ ਨਹੀਂ ਲਿਖਿਆ ਹੈ। ਨੇੜੇ ਹੀ ਰਿਹਾਇਸ਼ੀ ਇਲਾਕਾ ਹੈ, ਇਸ ਲਈ ਪੁਲਿਸ ਪੂਰੀ ਸਾਵਧਾਨੀ ਵਰਤ ਰਹੀ ਹੈ। ਧਮਕੀ ਵਿੱਚ ਲਿਖਿਆ ਗਿਆ ਕਿ ਮੈਂਟਲ ਹਸਪਤਾਲ ਵਿੱਚ ਬੰਬ ਰੱਖਿਆ ਹੋਇਆ ਹੈ। ਹਸਪਤਾਲ ਦੇ ਅਧਿਕਾਰੀਆਂ ਮੁਤਾਬਕ ਪੂਰੇ ਹਸਪਤਾਲ ਨੂੰ ਖਾਲੀ ਕਰਵਾ ਲਿਆ ਗਿਆ ਹੈ। ਮਰੀਜ਼ਾਂ ਨੂੰ ਕਿਸੇ ਹੋਰ ਥਾਂ ‘ਤੇ ਸ਼ਿਫਟ ਕਰ ਦਿੱਤਾ ਗਿਆ ਹੈ। ਪਾਰਕਿੰਗ ਏਰੀਆ ਤੋਂ ਲੈ ਕੇ ਵਾਰਡ ਤੱਕ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਹਿੰਦੂਸਥਾਨ ਸਮਾਚਾਰ