New Delhi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਐੱਨ. ਚੰਦਰਬਾਬੂ ਨਾਇਡੂ ਨੂੰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਗਈ ਹੈ।
ਪ੍ਰਧਾਨ ਮੰਤਰੀ ਨੇ ਐਕਸ ’ਤੇ ਸਮਾਰੋਹ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਪੋਸਟ ਕੀਤਾ, “ਆਂਧਰਾ ਪ੍ਰਦੇਸ਼ ਦੀ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਇਆ। ਐਨ ਚੰਦਰਬਾਬੂ ਨਾਇਡੂ ਗਾਰੂ ਨੂੰ ਮੁੱਖ ਮੰਤਰੀ ਬਣਨ ‘ਤੇ ਵਧਾਈ ਅਤੇ ਸਰਕਾਰ ਵਿੱਚ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਹੋਰਨਾਂ ਸਾਰੇ ਲੋਕਾਂ ਨੂੰ ਵੀ ਵਧਾਈ।”
ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਟੀਡੀਪੀ, ਜਨ ਸੈਨਾ ਅਤੇ ਭਾਜਪਾ ਸਰਕਾਰ ਆਂਧਰਾ ਪ੍ਰਦੇਸ਼ ਨੂੰ ਸ਼ਾਨ ਦੀਆਂ ਨਵੀਆਂ ਉਚਾਈਆਂ ‘ਤੇ ਲਿਜਾਣ ਅਤੇ ਰਾਜ ਦੇ ਨੌਜਵਾਨਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਜ਼ਿਕਰਯੋਗ ਹੈ ਕਿ ਤੇਲਗੂ ਦੇਸ਼ਮ ਪਾਰਟੀ (ਟੀ.ਡੀ.ਪੀ.) ਦੇ ਮੁਖੀ ਐੱਨ. ਚੰਦਰਬਾਬੂ ਨਾਇਡੂ ਨੇ ਅੱਜ ਆਂਧਰਾ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸਮਾਰੋਹ ਵਿੱਚ ਟੀਡੀਪੀ ਦੇ 20 ਵਿਧਾਇਕਾਂ, ਜਨਸੇਨਾ ਪਾਰਟੀ ਦੇ ਪਵਨ ਕਲਿਆਣ ਸਮੇਤ ਦੋ ਵਿਧਾਇਕਾਂ ਅਤੇ ਭਾਜਪਾ ਦੇ ਇੱਕ ਵਿਧਾਇਕ ਨੂੰ ਮੰਤਰੀ ਵਜੋਂ ਸਹੁੰ ਚੁਕਾਈ ਗਈ।
ਹਿੰਦੂਸਥਾਨ ਸਮਾਚਾਰ