New Delhi: ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਅੱਜ ਸਵੇਰੇ ਨਵੀਂ ਦਿੱਲੀ ਤੋਂ ਕੁਵੈਤ ਲਈ ਰਵਾਨਾ ਹੋ ਗਏ। ਦਸ ਦਇਏ ਕਿ ਕੁਵੈਤ ਦੇ ਮੰਗਾਫ ਸ਼ਹਿਰ ‘ਚ ਇਕ ਬਹੁ-ਮੰਜ਼ਿਲਾ ਇਮਾਰਤ ‘ਚ ਅੱਗ ਲੱਗਣ ਕਾਰਨ ਭਾਰਤ ਦੇ ਕਰੀਬ 42-43 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਜ਼ਿਆਦਾਤਰ ਕੇਰਲ, ਤਾਮਿਲਨਾਡੂ ਅਤੇ ਉੱਤਰੀ ਭਾਰਤੀ ਰਾਜਾਂ ਦੇ ਨਾਗਰਿਕ ਸ਼ਾਮਲ ਹਨ।
ਸਿੰਘ ਨੇ ਵਿਦੇਸ਼ ਲਈ ਰਵਾਨਾ ਹੋਣ ਤੋਂ ਪਹਿਲਾਂ ਨਵੀਂ ਦਿੱਲੀ ‘ਚ ਕਿਹਾ, “ਜਿਵੇਂ ਹੀ ਸਾਨੂੰ ਅੱਗ ਲੱਗਣ ਦੀ ਸੂਚਨਾ ਮਿਲੀ, ਅਸੀਂ ਬੀਤੀ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬੈਠਕ ‘ਚ ਇਸ ‘ਤੇ ਚਰਚਾ ਕੀਤੀ। ਉੱਥੇ ਪਹੁੰਚਣ ‘ਤੇ ਸਾਰੀ ਸਥਿਤੀ ਸਪੱਸ਼ਟ ਹੋ ਜਾਵੇਗੀ। ਮੌਜੂਦਾ ਜਾਣਕਾਰੀ ਇਹ ਹੈ ਕਿ ਕੁਝ ਲਾਸ਼ਾਂ ਇੰਨੀਆਂ ਸੜੀਆਂ ਹੋਈਆਂ ਹਨ ਕਿ ਉਨ੍ਹਾਂ ਦੀ ਪਛਾਣ ਕਰਨਾ ਮੁਸ਼ਕਲ ਹੈ। ਪਛਾਣ ਲਈ ਡੀਐਨਏ ਟੈਸਟ ਕੀਤਾ ਜਾ ਰਿਹਾ ਹੈ। ਲਾਸ਼ਾਂ ਦੀ ਪਛਾਣ ਹੁੰਦੇ ਹੀ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕੀਤਾ ਜਾਵੇਗਾ। ਹਵਾਈ ਫੌਜ ਦੇ ਜਹਾਜ਼ਾਂ ਰਾਹੀਂ ਮ੍ਰਿਤਕ ਦੇਹਾਂ ਨੂੰ ਵਾਪਸ ਲਿਆਂਦਾ ਜਾਵੇਗਾ। ਸਾਡੇ ਕੋਲ ਬੀਤੀ ਰਾਤ ਦੇ ਤਾਜ਼ਾ ਅੰਕੜੇ ਹਨ। ਮ੍ਰਿਤਕਾਂ ਦੀ ਗਿਣਤੀ 48-49 ਦੇ ਕਰੀਬ ਹੈ। ਇਨ੍ਹਾਂ ਵਿੱਚੋਂ 42 ਜਾਂ 43 ਭਾਰਤੀ ਨਾਗਰਿਕ ਹਨ।
ਹਿੰਦੂਸਥਾਨ ਸਮਾਚਾਰ