Chandigarh: ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਅੱਜ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ। ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬਾਅਦ ਦੁਪਹਿਰ 3 ਵਜੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੈ। ਇਸ ਵਿੱਚ ਸਾਰੇ ਜ਼ਿਲ੍ਹਿਆਂ ਤੋਂ ਮੈਂਬਰ ਹਾਜ਼ਰ ਹੋਣਗੇ।
ਚੋਣ ਨਤੀਜਿਆਂ ਤੋਂ ਬਾਅਦ ਪਾਰਟੀ ਦੀ ਇਹ ਪਹਿਲੀ ਮੀਟਿੰਗ ਹੈ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਮੀਟਿੰਗ ਵਿੱਚ ਚੋਣ ਨਤੀਜਿਆਂ ਬਾਰੇ ਚਰਚਾ ਕੀਤੀ ਜਾਵੇਗੀ। ਨਾਲ ਹੀ ਪਾਰਟੀ ਵੱਲੋਂ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਇਸ ਤੋਂ ਇਲਾਵਾ ਦੇਸ਼ ‘ਚ ਚੱਲ ਰਹੇ ਸਿਆਸੀ ਹਾਲਾਤ ‘ਤੇ ਵੀ ਚਰਚਾ ਹੋਵੇਗੀ। ਉਨ੍ਹਾਂ ਨੇ ਇਸ ਸਬੰਧੀ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇਕ ਪੋਸਟ ਵੀ ਸ਼ੇਅਰ ਕੀਤੀ ਸੀ।
ਹਿੰਦੂਸਥਾਨ ਸਮਾਚਾਰ