New Delhi: ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ ‘ਚ ਉਤਰਾਅ-ਚੜ੍ਹਾਅ ਜਾਰੀ ਹੈ। ਬ੍ਰੈਂਟ ਕਰੂਡ ਦੀ ਕੀਮਤ ਲਗਭਗ 83 ਡਾਲਰ ਅਤੇ ਡਬਲਯੂਟੀਆਈ ਕਰੂਡ ਦੀ ਕੀਮਤ ਲਗਭਗ 79 ਡਾਲਰ ਪ੍ਰਤੀ ਬੈਰਲ ਦੇ ਨੇੜੇ ਹੈ। ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਵੀਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।
ਕੌਮਾਂਤਰੀ ਬਾਜ਼ਾਰ ’ਚ ਹਫਤੇ ਦੇ ਚੌਥੇ ਦਿਨ ਸ਼ੁਰੂਆਤੀ ਕਾਰੋਬਾਰ ’ਚ ਬ੍ਰੈਂਡ ਕਰੂਡ 0.28 ਡਾਲਰ ਜਾਂ 0.34 ਫੀਸਦੀ ਡਿੱਗ ਕੇ 82.32 ਡਾਲਰ ਅਤੇ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂ.ਟੀ.ਆਈ.) ਕਰੂਡ 0.26 ਡਾਲਰ ਜਾਂ 0.33 ਫੀਸਦੀ ਡਿੱਗ ਕੇ 78.24 ਪ੍ਰਤੀ ਬੈਰਲ ’ਤੇ ਕਾਰੋਬਾਰ ਕਰ ਰਿਹਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ ‘ਚ ਪੈਟਰੋਲ 94.72 ਰੁਪਏ, ਡੀਜ਼ਲ 87.62 ਰੁਪਏ, ਮੁੰਬਈ ‘ਚ ਪੈਟਰੋਲ 104.21 ਰੁਪਏ, ਡੀਜ਼ਲ 92.15 ਰੁਪਏ, ਕੋਲਕਾਤਾ ‘ਚ ਪੈਟਰੋਲ 103.94 ਰੁਪਏ, ਡੀਜ਼ਲ 90.76 ਰੁਪਏ, ਚੇਨਈ ‘ਚ ਪੈਟਰੋਲ 100.75 ਰੁਪਏ ਅਤੇ ਡੀਜ਼ਲ 92.34 ਰੁਪਏ ਪ੍ਰਤੀ ਲੀਟਰ ਦੀ ਦਰ ’ਤੇ ਉਪਲਬਧ ਹੈ।
ਹਿੰਦੂਸਥਾਨ ਸਮਾਚਾਰ