Chandigarh: ਭਾਜਪਾ ਆਗੂ ਫਤਿਹਜੰਗ ਬਾਜਵਾ ਨੇ ਵੱਡਾ ਦਾਅਵਾ ਕੀਤਾ ਹੈ ਕਿ ਕਿਸਾਨ ਸੰਘਰਸ਼ ਦੇ ਚਲਦਿਆਂ ਕਿਸਾਨ ਆਗੂਆਂ ਨਾਲ ਜਲਦੀ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੁਲਾਕਾਤ ਕਰ ਸਕਦੇ ਹਨ। ਉਹਨਾਂ ਦੱਸਿਆ ਕਿ ਜਦੋਂ ਉਹ ਨਵੀਂ ਸਰਕਾਰ ਬਣਨ ’ਤੇ ਵਧਾਈ ਦੇਣ ਗਏ ਤਾਂ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਬਾਜਵਾ ਜੀ ਆਓ ਇਸ ਮਾਮਲੇ ’ਤੇ ਗੱਲਬਾਤ ਕਰਨੀ ਹੈ।
ਉਹਨਾਂ ਦੱਸਿਆ ਕਿ ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਜਲਦੀ ਅਮਿਤ ਸ਼ਾਹ ਨਾਲ ਮੁਲਾਕਾਤ ਦਾ ਸਮਾਂ ਮਿਲੇ। ਉਹਨਾਂ ਦੱਸਿਆ ਕਿ ਕੇਂਦਰ ਸਰਕਾਰ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਦੇਣ ਸਮੇਤ ਕਿਸਾਨਾਂ ਦੀਆਂ ਸਾਰੀਆਂ ਮੰਗਾਂ ’ਤੇ ਵਿਚਾਰ ਕਰਨ ਵਾਸਤੇ ਤਿਆਰ ਹੈ। ਉਹਨਾਂ ਦੱਸਿਆ ਕਿ ਕਿਸਾਨੀ ਸੰਘਰਸ਼ ਕਾਰਣ ਭਾਜਪਾ ਨੂੰ 35 ਤੋਂ 40 ਸੀਟਾਂ ’ਤੇ ਨੁਕਸਾਨ ਹੋਇਆ ਹੈ। ਉਹਨਾਂ ਕਿਹਾ ਕਿ ਜਦੋਂ ਤੱਕ ਕਿਸਾਨੀ ਸੰਘਰਸ਼ ਨਹੀਂ ਹੁੰਦਾ ਸਾਨੂੰ ਪਿੰਡਾਂ ਵਿਚ ਸਮਰਥਨ ਨਹੀਂ ਮਿਲਣਾ ਤੇ ਅਸੀਂ ਇਸ ਮਾਮਲੇ ਨੂੰ ਹੱਲ ਕਰਨਾ ਚਾਹੁੰਦੇ ਹਾਂ।
ਹਿੰਦੂਸਥਾਨ ਸਮਾਚਾਰ