Gangtok: ਸਿੱਕਮ ਦੇ ਵੱਖ-ਵੱਖ ਹਿੱਸਿਆਂ ‘ਚ ਲਗਾਤਾਰ ਭਾਰੀ ਮੀਂਹ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਸਿੱਕਮ ਦੇ ਉੱਤਰੀ ਹਿੱਸੇ ‘ਚ ਬੁੱਧਵਾਰ ਰਾਤ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਮੰਗਨ ਅਤੇ ਜਾਂਗੂ ਖੇਤਰਾਂ ‘ਚ ਜਾਨ-ਮਾਲ ਦਾ ਭਾਰੀ ਨੁਕਸਾਨ ਹੋਇਆ ਹੈ।
ਸ਼ੁਰੂਆਤੀ ਜਾਣਕਾਰੀ ਮੁਤਾਬਕ ਅੰਬੀਥਾਂਗ ਅਤੇ ਪਾਕਸੇਪ ‘ਚ ਭਾਰੀ ਮੀਂਹ ਦੌਰਾਨ ਜ਼ਮੀਨ ਖਿਸਕਣ ‘ਚ ਘੱਟੋ-ਘੱਟ 5 ਲੋਕ ਵਹਿ ਗਏ ਹਨ, ਜਦਕਿ ਇਕ ਲਾਸ਼ ਬਰਾਮਦ ਕੀਤੀ ਗਈ ਹੈ। ਜਾਂਗੂ ਅਤੇ ਨਾਮਪਥਾਂਗ ਵਿੱਚ ਢਿੱਗਾਂ ਡਿੱਗਣ ਨਾਲ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਜ਼ਮੀਨ ਖਿਸਕਣ ਕਾਰਨ ਕਈ ਸੜਕਾਂ ਵੀ ਨੁਕਸਾਨੀਆਂ ਗਈਆਂ ਹਨ, ਜਿਸ ਕਾਰਨ ਆਵਾਜਾਈ ਵਿੱਚ ਵਿਘਨ ਪਿਆ ਹੈ। ਸਾਂਕਲਾਂਗ ਵਿਖੇ ਪੁਲ ਨੂੰ ਨੁਕਸਾਨ ਪਹੁੰਚਿਆ ਹੈ।
ਬਿਜਲੀ ਅਤੇ ਮੋਬਾਈਲ ਨੈੱਟਵਰਕ ਵੀ ਪ੍ਰਭਾਵਿਤ ਹੋਏ ਹਨ। ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੇ ਹੋਏ ਹਨ।
ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਕਿਹਾ ਕਿ ਉੱਤਰੀ ਸਿੱਕਮ ਦੇ ਵੱਖ-ਵੱਖ ਹਿੱਸਿਆਂ ‘ਚ ਜ਼ਮੀਨ ਖਿਸਕਣ ਕਾਰਨ ਜਾਨ-ਮਾਲ ਦਾ ਭਾਰੀ ਨੁਕਸਾਨ ਹੋਇਆ ਹੈ। ਉੱਤਰੀ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ ਅਤੇ ਸਬੰਧਤ ਏਜੰਸੀਆਂ ਨਾਲ
ਸੰਪਰਕ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਤੁਰੰਤ ਅਤੇ ਵਿਆਪਕ ਪ੍ਰਤੀਕਿਰਿਆ ਨੂੰ ਯਕੀਨੀ ਬਣਾਇਆ ਜਾ ਸਕੇ। ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਹੈ। 10 ਜੂਨ ਨੂੰ ਜ਼ਮੀਨ ਖਿਸਕਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ।
ਹਿੰਦੂਸਥਾਨ ਸਮਾਚਾਰ