Kuwait Fire Accident: ਕੁਵੈਤ ਸਿਟੀ ਵਿੱਚ ਬੁੱਧਵਾਰ ਨੂੰ ਲੱਗੀ ਭਿਆਨਕ ਅੱਗ ਵਿੱਚ ਮਾਰੇ ਗਏ 45 ਭਾਰਤੀ ਨਾਗਰਿਕਾਂ ਦੀਆਂ ਲਾਸ਼ਾਂ ਨੂੰ ਭਾਰਤ ਦੀ ਵਿਸ਼ੇਸ਼ ਉਡਾਣ ਰਾਹੀਂ ਵਾਪਸ ਲਿਆਂਦਾ ਜਾ ਰਿਹਾ ਹੈ। ਜਹਾਜ਼ ਅੱਜ ਯਾਨੀ ਸ਼ੁੱਕਰਵਾਰ ਸਵੇਰੇ ਕੋਚੀ ‘ਚ ਲੈਂਡ ਕਰੇਗਾ ਅਤੇ ਫਿਰ ਦਿੱਲੀ ਲਈ ਰਵਾਨਾ ਹੋਵੇਗਾ। ਫਿਲਹਾਲ ਜਹਾਜ਼ ਰਸਤੇ ‘ਚ ਹੈ।
ਕੋਚੀ ਅਤੇ ਦਿੱਲੀ ਵਿਚ ਵੱਖ-ਵੱਖ ਰਾਜਾਂ ਤੋਂ ਮ੍ਰਿਤਕਾਂ ਦੀਆਂ ਲਾਸ਼ਾਂ ਸੂਬਾ ਸਰਕਾਰਾਂ ਨੂੰ ਸੌਂਪੀਆਂ ਜਾਣਗੀਆਂ।
ਬਿਆਨ ਦੇ ਅਨੁਸਾਰ, ਮਰਨ ਵਾਲਿਆਂ ਵਿੱਚ ਜ਼ਿਆਦਾਤਰ ਕੇਰਲ (23), ਤਾਮਿਲਨਾਡੂ (7), ਆਂਧਰਾ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਦੇ 3-3, ਉੜੀਸਾ (2) ਅਤੇ ਬਿਹਾਰ, ਪੰਜਾਬ, ਕਰਨਾਟਕ, ਮਹਾਰਾਸ਼ਟਰ, ਪੱਛਮੀ ਬੰਗਾਲ, ਝਾਰਖੰਡ ਦੇ 2-2 ਹਨ। ਅਤੇ ਇੱਕ ਮ੍ਰਿਤਕ ਹਰਿਆਣਾ ਦਾ ਵੀ ਸ਼ਾਮਲ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਰਦੇਸ਼ਾਂ ‘ਤੇ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਵੀਰਵਾਰ ਨੂੰ ਕੁਵੈਤ ਪਹੁੰਚੇ। ਉਨ੍ਹਾਂ ਨੇ ਪਹੁੰਚਦਿਆਂ ਹੀ ਕੁਵੈਤ ਸਰਕਾਰ ਨਾਲ ਸੰਪਰਕ ਕੀਤਾ ਅਤੇ ਮ੍ਰਿਤਕ ਦੇਹਾਂ ਨੂੰ ਜਲਦੀ ਭਾਰਤ ਲਿਆਉਣ ਬਾਰੇ ਗੱਲਬਾਤ ਕੀਤੀ। ਬੁੱਧਵਾਰ ਨੂੰ ਮੰਗਾਫ ਇਲਾਕੇ ‘ਚ ਇਕ ਇਮਾਰਤ ‘ਚ ਅੱਗ ਲੱਗਣ 49 ਲੋਕਾਂ ਦੀ ਮੌਤ ਹੋ ਗਈ ਸੀ। ਜਿਨ੍ਹਾਂ ਵਿੱਚੋਂ 45 ਭਾਰਤੀ ਹਨ।
ਹਿੰਦੂਸਥਾਨ ਸਮਾਚਾਰ