New Delhi: ਸੰਸਦ ਦਾ ਮਾਨਸੂਨ ਸੈਸ਼ਨ 22 ਜੁਲਾਈ ਤੋਂ ਸ਼ੁਰੂ ਹੋ ਸਕਦਾ ਹੈ। ਇਸ ਦੇ 9 ਅਗਸਤ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਰਾਸ਼ਟਰੀ ਜਮਹੂਰੀ ਗਠਜੋੜ (ਐਨਡੀਏ) 3.0 ਸਰਕਾਰ ਦੇ ਪਹਿਲਾ ਵਿੱਤੀ ਸਾਲ 2024-25 ਦਾ ਪੂਰਾ ਬਜਟ 22 ਜੁਲਾਈ ਨੂੰ ਲੋਕ ਸਭਾ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਪੇਸ਼ ਕਰਨ ਦੀ ਸੰਭਾਵਨਾ ਹੈ।
ਇਹ ਜਾਣਕਾਰੀ ਸੂਤਰਾਂ ਨੇ ਦਿੱਤੀ। ਇਸ ਵਾਰ ਸੀਤਾਰਮਨ ਲਗਾਤਾਰ ਸੱਤਵਾਂ ਅਤੇ ਲਗਾਤਾਰ ਛੇਵਾਂ ਪੂਰਾ ਬਜਟ ਸੰਸਦ ਵਿੱਚ ਪੇਸ਼ ਕਰੇਗੀ। ਇਸ ਨਾਲ ਉਹ ਸਾਬਕਾ ਪ੍ਰਧਾਨ ਮੰਤਰੀ ਮੋਰਾਰਜੀ ਦੇਸਾਈ ਦਾ ਲਗਾਤਾਰ ਛੇ ਵਾਰ ਬਜਟ ਪੇਸ਼ ਕਰਨ ਦਾ ਰਿਕਾਰਡ ਤੋੜ ਦੇਣਗੇ। ਜ਼ਿਕਰਯੋਗ ਹੈ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 1 ਫਰਵਰੀ 2024 ਨੂੰ ਲੋਕ ਸਭਾ ‘ਚ ਮੌਜੂਦਾ ਵਿੱਤੀ ਸਾਲ 2024-25 ਦਾ ਅੰਤਰਿਮ ਬਜਟ ਪੇਸ਼ ਕੀਤਾ ਸੀ।
ਹਿੰਦੂਸਥਾਨ ਸਮਾਚਾਰ