Chandigarh: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਜੇਕਰ ਕੇਂਦਰ ਸਰਕਾਰ ਭਵਿੱਖ ਵਿਚ ਬੰਦੀ ਸਿੰਘਾਂ ਦੀ ਰਿਹਾਈ ਦੀ ਕੋਈ ਤਜਵੀਜ਼ ਲੈ ਕੇ ਆਉਂਦੀ ਹੈ ਤਾਂ ਉਹ ਇਸਦਾ ਵਿਰੋਧ ਨਹੀਂ ਕਰਨਗੇ। ਜ਼ਿਕਰਯੋਗ ਹੈ ਕਿ ਰਵਨੀਤ ਬਿੱਟੂ ਨੇ ਹਮੇਸ਼ਾ ਹੀ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਕਰਦੇ ਰਹੇ ਹਨ ਪਰ ਹੁਣ ਉਹਨਾਂ ਆਪਣਾ ਸਟੈਂਡ ਬਦਲ ਲਿਆ ਹੈ।
ਰਵਨੀਤ ਬਿੱਟੂ ਨੇ ਇਹ ਵੀ ਦੱਸਿਆ ਕਿ ਉਹਨਾਂ ਨੇ ਮਾਮਲੇ ’ਤੇ ਪਰਿਵਾਰ ਨਾਲ ਵੀ ਗੱਲਬਾਤ ਕੀਤੀ ਹੈ ਤੇ ਸਮਝਾਇਆ ਹੈ ਕਿ ਪੰਜਾਬ ਦੀ ਅਮਨ ਸ਼ਾਂਤੀ ਨੂੰ ਕਾਇਮ ਰੱਖਣ ਵਾਸਤੇ ਅਜਿਹਾ ਕਰਨਾ ਜ਼ਰੂਰੀ ਹੈ ਤੇ ਇਸ ਵਾਸਤੇ ਪਰਿਵਾਰ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹੈ।
ਹਿੰਦੂਸਥਾਨ ਸਮਾਚਾਰ