Mohali: ਪੰਜਾਬ ਸਕੂਲ ਸਿੱਖਿਆ ਬੋਰਡ ਦੀ ਉਪ ਸਕੱਤਰ ਡਾ. ਗੁਰਮੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਬੋਰਡ ਵਲੋਂ 10ਵੀਂ ਅਤੇ 12ਵੀਂ ਸ਼੍ਰੇਣੀ ਅਨੂਪੁਰਕ ਪ੍ਰੀਖਿਆ ਜੁਲਾਈ 2024 ਅਧੀਨ ਕੰਪਾਰਟਮੈਂਟ / ਰੀਅਪੀਅਰ , ਵਾਧੂ ਵਿਸ਼ਾ ਸਮੇਤ ਓਪਨ ਸਕੂਲ ਦੀ ਪ੍ਰੀਖਿਆ ਫ਼ੀਸ ਅਤੇ ਪ੍ਰੀਖਿਆ ਫਾਰਮ ਜਮਾਂ ਕਰਨ ਤੋਂ ਵਾਂਝੇ ਰਹਿ ਗਏ ਪ੍ਰੀਖਿਆਰਥੀਆਂ ਨੂੰ ਪ੍ਰੀਖਿਆ ਫ਼ੀਸ ਅਤੇ ਫਾਰਮ ਜਮਾਂ ਕਰਵਾਉਣ ਦਾ ਇੱਕ ਹੋਰ ਮੌਕਾ ਦਿੰਦੇ ਹੋਏ ਪ੍ਰੀਖਿਆ ਫ਼ੀਸ ਅਤੇ ਫਾਰਮ ਜਮਾਂ ਕਰਵਾਉਣ ਲਈ 20 ਜੂਨ ਤੱਕ ਦਾ ਵਾਧਾ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਇਸ ਸਬੰਧੀ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ ਤੇ ਉਪਲੱਬਧ ਹੈ।
ਹਿੰਦੂਸਥਾਨ ਸਮਾਚਾਰ