Tarantarn: ਤਰਨਤਾਰਨ ਦੇ ਭਿੱਖੀਵਿੰਡ ਦੇ ਪਿੰਡ ਚੇਲਾ ਕਲੋਨੀ ਵਿਖੇ ਦੋ ਤਿੰਨ ਦਿਨ ਤੋਂ ਲਾਪਤਾ ਇੱਕ ਨੌਜਵਾਨ ਦੀ ਲਾਸ਼ ਪਿੰਡ ਚੇਲੇ ਦੀ ਪਾਣੀ ਵਾਲੀ ਟੈਂਕੀ ਦੇ ਵਿੱਚੋਂ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਸਾਲਸ ਮਸੀਹ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਸਾਲਸ ਮਸੀਹ ਬੀਤੇ ਦੋ ਦਿਨ ਤੋਂ ਲਾਪਤਾ ਸੀ ਅਤੇ ਉਹ ਉਸਦੀ ਭਾਲ ਕਰ ਰਹੇ ਸਨ ਤਾਂ ਇਨੇ ਨੂੰ ਪਿੰਡ ਦੇ ਹੀ ਰਹਿਣ ਵਾਲੇ ਇੱਕ ਨੌਜਵਾਨ ਨੇ ਦੱਸਿਆ ਕਿ ਸਾਲਸ ਮਸੀਹ ਪਿੰਡ ਦਰਾਜਕੇ ਵਾਲੀ ਸਾਈਡ ਨੂੰ ਗਿਆ ਹੋਇਆ ਹੈ।
ਉਹਨਾਂ ਕਿਹਾ ਕਿ ਜਦੋਂ ਉਹਨਾਂ ਨੇ ਇਸਦੀ ਭਾਲ ਕਰਨੀ ਸ਼ੁਰੂ ਕੀਤੀ ਤਾਂ ਉਹ ਉਸ ਨੂੰ ਲੱਭਦੇ ਲੱਭਦੇ ਪਿੰਡ ਚੇਲਾ ਕਲੋਨੀ ਦੀ ਬਣੀ ਪਾਣੀ ਵਾਲੀ ਟੈਂਕੀ ਦੇ ਕਮਰੇ ਕੋਲ ਆਏ ਤਾਂ ਵੇਖਿਆ ਕਿ ਸਾਲਸ ਮਸੀਹ ਦੀ ਲਾਸ਼ ਉਥੇ ਪਈ ਹੋਈ ਸੀ ਅਤੇ ਉਸਦੇ ਸਿਰ ਵਿੱਚੋਂ ਖੂਨ ਨਿਕਲ ਰਿਹਾ ਸੀ ।
ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਵੱਲੋਂ ਇਸ ਦੀ ਜਾਣਕਾਰੀ ਤੁਰੰਤ ਥਾਣਾ ਭਿੱਖੀਵਿੰਡ ਪੁਲਿਸ ਨੂੰ ਦਿੱਤੀ ਗਈ ਹੈ ਪੀੜਤ ਪਰਿਵਾਰ ਨੇ ਤਰਨਤਰਨ ਦੇ ਐਸਐਸ ਪੀ ਤੋਂ ਮੰਗ ਕੀਤੀ ਹੈ ਕਿ ਉਹਨਾਂ ਦੇ ਨੌਜਵਾਨ ਦਾ ਕਤਲ ਹੋਇਆ ਹੈ ਜਿਸ ਦੀ ਗੰਭੀਰਤਾ ਨਾਲ ਜਾਂਚ ਕਰਕੇ ਕਤਲ ਕਰਨ ਵਾਲੇ ਵਿਅਕਤੀ ਨੂੰ ਕਾਬੂ ਕੀਤਾ ਜਾਵੇ। ਉਧਰ ਮੌਕੇ ’ਤੇ ਪਹੁੰਚੇ ਸਬ ਡਿਵੀਜ਼ਨ ਭਿੱਖੀਵਿੰਡ ਦੇ ਡੀਐਸਪੀ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਡੈਡ ਹਾਊਸ ਪੱਟੀ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕਰਕੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਤੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ