Chandigarh: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਲੰਧਰ ਤੋਂ ਲੋਕ ਸਭਾ ਚੋਣ ਲੜਨ ਲਈ ਕਿਰਾਏ ਜਾ ਘਰ ਲੈਣ ਮਗਰੋਂ ਹੁਣ ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਹੁਣ ਜਲੰਧਰ ਵਿਚ ਕਿਰਾਏ ਦਾ ਘਰ ਲੈ ਰਹੇ ਹਨ।
ਨਗਰ ਸੁਧਾਰ ਟਰੱਸਟ ਜਲੰਧਰ ਦੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ ਨੇ ਇਕ ਫੇਸਬੁੱਕ ਪੋਸਟ ਵਿਚ ਲਿਖਿਆ ਹੈ ਕਿ ਜਲੰਧਰ ਦੇ ਦੀਪ ਨਗਰ ਇਲਾਕੇ ਵਿਚ ਮੁੱਖ ਮੰਤਰੀ ਨੇ ਕਿਰਾਏ ਦਾ ਘਰ ਲੈ ਲਿਆ ਹੈ, ਜਿਥੋਂ ਪਾਰਟੀ ਅਤੇ ਸਰਕਾਰ ਦੀਆਂ ਮਾਝੇ ਤੇ ਦੋਆਬੇ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣਗੇ। ਮੁੱਖ ਮੰਤਰੀ ਮਾਨ ਹਫਤੇ ਵਿਚ ਘੱਟੋ ਘੱਟ 3 ਦਿਨ ਜਲੰਧਰ ਵਿਚ ਰਹਿਣਗੇ ਤਾਂ ਜੋ ਪਾਰਟੀ ਵਰਕਰਾਂ ਨਾਲ ਨਿਯਮਿਤ ਤੌਰ ’ਤੇ ਸੰਪਰਕ ਬਣਾ ਕੇ ਸੁਚੱਜਾ ਪ੍ਰਬੰਧ ਯਕੀਨੀ ਬਣਾਇਆ ਜਾ ਸਕੇ।
ਹਿੰਦੂਸਥਾਨ ਸਮਾਚਾਰ