Chandigarh: ਜਲੰਧਰ ਦੇ ਸਭ ਤੋਂ ਪੌਸ਼ ਇਲਾਕੇ ਮਾਡਲ ਟਾਊਨ ’ਚ ਇਕ ਵਪਾਰੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ’ਚ ਪੁਲਿਸ ਨੇ ਗੈਂਗਸਟਰ ਲਖਬੀਰ ਲੰਡਾ ਦੇ 6 ਰਿਸ਼ਤੇਦਾਰਾਂ ਅਤੇ ਉਸ ਦੇ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਲਖਬੀਰ ਸਿੰਘ ਦੀ ਮਾਤਾ ਪਰਮਿੰਦਰ ਕੌਰ, ਭੈਣ ਜਸਪਾਲ ਕੌਰ,ਜੀਜਾ ਕਾਂਸਟੇਬਲ ਰਣਜੋਤ ਸਿੰਘ, ਉਸ ਦੇ ਸਾਥੀ ਯਾਦਵਿੰਦਰ ਦੀ ਮਾਂ ਬਲਜੀਤ ਕੌਰ, ਪਿਤਾ ਜੈਕਾਰ ਸਿੰਘ ਅਤੇ ਭੈਣ ਹੁਸਨਪ੍ਰੀਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਿਵਲ ਹਸਪਤਾਲ ਜਲੰਧਰ ਵਿਖੇ ਮੈਡੀਕਲ ਕਰਵਾਇਆ ਗਿਆ।
ਪੁਲੀਸ ਨੇ ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਬੈਂਕ ਖਾਤਿਆਂ ਅਤੇ ਮੋਬਾਈਲ ਫ਼ੋਨਾਂ ਦੀ ਜਾਣਕਾਰੀ ਜ਼ਬਤ ਕਰ ਲਈ ਹੈ। ਹਾਲਾਂਕਿ ਪੁਲਿਸ ਨੇ ਦੋ ਦਿਨ ਦਾ ਰਿਮਾਂਡ ਮੰਗਿਆ ਸੀ। ਪਰ ਬਚਾਅ ਪੱਖ ਦੇ ਵਕੀਲਾਂ ਦੀਆਂ ਦਲੀਲਾਂ ਦੇ ਆਧਾਰ ‘ਤੇ ਅਦਾਲਤ ਨੇ ਸਿਰਫ਼ ਇੱਕ ਦਿਨ ਦਾ ਰਿਮਾਂਡ ਦਿੱਤਾ। ਅੱਜ ਫਿਰ ਪੁਲਿਸ ਸਾਰੇ ਮੁਲਜਮਾਂ ਨੂੰ ਅਦਾਲਤ ਵਿਚ ਪੇਸ਼ ਕਰੇਗੀ।
ਹਿੰਦੂਸਥਾਨ ਸਮਾਚਾਰ