Chandigarh: ਜਲੰਧਰ ਜ਼ਿਮਨੀ ਚੋਣ ਲਈ ਵੱਖ ਵੱਖ ਸਿਆਸੀ ਪਾਰਟੀਆਂ ਵਲੋਂ ਆਪਣੇ ਪੱਤੇ ਖੋਲਣੇ ਸ਼ੁੁਰੂ ਕਰ ਦਿੱਤੇ ਗਏ ਹਨ। ਸੋਮਵਾਰ ਨੂੰ ਜਲੰਧਰ ਜਿਮਨੀ ਚੋਣ ਲਈ ਜਿਥੇ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਉਥੇ ਹੀ ਭਾਜਪਾ ਵਲੋਂ ਸ਼ੀਤਲ ਅੰਗੁਰਾਲ ਨੂੰ ਉਮੀਦਵਾਰ ਦਾ ਐਲਾਨਿਆ ਗਿਆ ਹੈ। ਇਸ ਵਾਰ ‘ਆਪ’ ਨੇ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ। ਜਲੰਧਰ ਪੱਛਮੀ ਹਲਕੇ ਵਿੱਚ ਉਨ੍ਹਾਂ ਦਾ ਕਾਫੀ ਪ੍ਰਭਾਵ ਹੈ। ਹਾਲਾਂਕਿ ਉਨ੍ਹਾਂ ਨੂੰ ਭਾਜਪਾ ਤੋਂ ਟਿਕਟ ਨਹੀਂ ਮਿਲੀ ਸੀ।
ਜਿਕਰਯੋਗ ਹੈ ਕਿ ਸ਼ੀਤਲ ਅੰਗੁਰਾਲ 2022 ਦੀਆਂ ਚੋਣਾਂ ’ਚ ਆਮ ਆਦਮੀ ਪਾਰਟੀ ਵਲੋਂ ਵਿਧਾਇਕ ਬਣੇ ਸਨ ਪਰ ਉਨ੍ਹਾਂ ਨੇ ਲੋਕ ਸਭਾ ਚੋਣਾਂ ਦੌਰਾਨ ਵਿਧਾਇਕੀ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਹੁਣ ਉਹ ਭਾਜਪਾ ’ਚ ਹਨ। ਦਸ ਦਇਏ ਕਿ ਜਲੰਧਰ ਦੀ ਪੱਛਮੀ ਸੀਟ ਉੱਤੇ ਜ਼ਿਮਨੀ ਚੋਣ ਹੋਣ 10 ਜੁਲਾਈ ਨੂੰ ਹੋਵੇਗੀ।
ਹਿੰਦੂਸਥਾਨ ਸਮਾਚਾਰ