New Delhi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਪੱਛਮੀ ਬੰਗਾਲ ਦੇ ਦਾਰਜੀਲਿੰਗ ‘ਚ ਹੋਏ ਕੰਚਨਜੰਗਾ ਐਕਸਪ੍ਰੈਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਅਤੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ।
ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਦੇ ਅਨੁਸਾਰ, ਪੱਛਮੀ ਬੰਗਾਲ ਵਿੱਚ ਕੰਚਨਜੰਗਾ ਐਕਸਪ੍ਰੈਸ ਹਾਦਸੇ ਵਿੱਚ ਮਾਰੇ ਗਏ ਹਰੇਕ ਵਿਅਕਤੀ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ, ਜਦਕਿ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
PM @narendramodi has announced that an ex-gratia of Rs. 2 lakh from PMNRF would be given to the next of kin of each deceased in the railway mishap in West Bengal. The injured would be given Rs. 50,000. https://t.co/2zsG6XJsGx
— PMO India (@PMOIndia) June 17, 2024
ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਰੇਲ ਮੰਤਰਾਲਾ ਪੀੜਤਾਂ ਨੂੰ ਵਧੀ ਹੋਈ ਐਕਸ-ਗ੍ਰੇਸ਼ੀਆ ਰਾਸ਼ੀ ਪ੍ਰਦਾਨ ਕਰੇਗਾ। ਮੌਤ ਹੋਣ ‘ਤੇ 10 ਲੱਖ ਰੁਪਏ, ਗੰਭੀਰ ਜ਼ਖਮੀ ਹੋਣ ‘ਤੇ 2.5 ਲੱਖ ਰੁਪਏ ਅਤੇ ਮਾਮੂਲੀ ਸੱਟ ਲੱਗਣ ‘ਤੇ 50,000 ਰੁਪਏ ਦਿੱਤੇ ਜਾਣਗੇ।
Enhanced ex-gratia compensation will be provided to the victims;
₹10 Lakh in case of death,
₹2.5 Lakh towards grievous and ₹50,000 for minor injuries.— Ashwini Vaishnaw (@AshwiniVaishnaw) June 17, 2024
ਹਿੰਦੂਸਥਾਨ ਸਮਾਚਾਰ