New Delhi: ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸੋਮਵਾਰ ਨੂੰ ਪਾਰਟੀ ਨੇਤਾਵਾਂ ਭੂਪੇਂਦਰ ਯਾਦਵ ਅਤੇ ਅਸ਼ਵਨੀ ਵੈਸ਼ਨਵ ਨੂੰ ਮਹਾਰਾਸ਼ਟਰ ਲਈ ਸੂਬਾ ਚੋਣ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਭਾਜਪਾ ਆਗੂ ਧਰਮਿੰਦਰ ਪ੍ਰਧਾਨ ਅਤੇ ਬਿਪਲਬ ਕੁਮਾਰ ਦੇਬ ਨੂੰ ਹਰਿਆਣਾ ਲਈ ਚੋਣ ਇੰਚਾਰਜ ਬਣਾਇਆ ਗਿਆ ਹੈ। ਭਾਜਪਾ ਆਗੂ ਸ਼ਿਵਰਾਜ ਸਿੰਘ ਚੌਹਾਨ ਅਤੇ ਹਿਮਾਂਤਾ ਬਿਸਵਾ ਸਰਮਾ ਨੂੰ ਝਾਰਖੰਡ ਲਈ ਪਾਰਟੀ ਦਾ ਚੋਣ ਇੰਚਾਰਜ ਬਣਾਇਆ ਗਿਆ ਹੈ। ਜੀ. ਕਿਸ਼ਨ ਰੈੱਡੀ ਨੂੰ ਜੰਮੂ-ਕਸ਼ਮੀਰ ਲਈ ਭਾਜਪਾ ਦਾ ਚੋਣ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਹੈੱਡਕੁਆਰਟਰ ਇੰਚਾਰਜ ਅਰੁਣ ਸਿੰਘ ਨੇ ਸੰਗਠਨਾਤਮਕ ਨਿਯੁਕਤੀ ਸਬੰਧੀ ਜਾਣਕਾਰੀ ਦਿੱਤੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਮਹਾਰਾਸ਼ਟਰ, ਹਰਿਆਣਾ, ਝਾਰਖੰਡ ਅਤੇ ਜੰਮੂ ਕਸ਼ਮੀਰ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਸੂਬਾ ਚੋਣ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ। ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ।
ਹਿੰਦੂਸਥਾਨ ਸਮਾਚਾਰ