New Delhi: ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ ‘ਚ ਉਤਰਾਅ-ਚੜ੍ਹਾਅ ਜਾਰੀ ਹੈ। ਬ੍ਰੈਂਟ ਕਰੂਡ ਦੀ ਕੀਮਤ 85 ਡਾਲਰ ਅਤੇ ਡਬਲਯੂਟੀਆਈ ਕਰੂਡ ਦੀ ਕੀਮਤ 81 ਡਾਲਰ ਪ੍ਰਤੀ ਬੈਰਲ ਦੇ ਨੇੜੇ ਪਹੁੰਚ ਗਈ ਹੈ। ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਸੋਮਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।
ਕੌਮਾਂਤਰੀ ਬਾਜ਼ਾਰ ’ਚ ਹਫਤੇ ਦੇ ਦੂਜੇ ਦਿਨ ਸ਼ੁਰੂਆਤੀ ਕਾਰੋਬਾਰ ‘ਚ ਬ੍ਰੈੈਂਡ ਕਰੂਡ 0.12 ਡਾਲਰ ਜਾਂ 0.14 ਫੀਸਦੀ ਦੀ ਗਿਰਾਵਟ ਨਾਲ 84.13 ਡਾਲਰ ‘ਤੇ ਅਤੇ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂ.ਟੀ.ਆਈ.) ਕਰੂਡ ਵੀ 0.15 ਡਾਲਰ ਜਾਂ 0.19 ਫੀਸਦੀ ਡਿੱਗ ਕੇ 80.18 ਡਾਲਰ ਪ੍ਰਤੀ ਬੈਰਲ ’ਤੇ ਕਾਰੋਬਾਰ ਕਰ ਰਿਹਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ ‘ਚ ਪੈਟਰੋਲ ਦੀ ਕੀਮਤ 94.72 ਰੁਪਏ, ਡੀਜ਼ਲ 87.62 ਰੁਪਏ, ਮੁੰਬਈ ‘ਚ ਪੈਟਰੋਲ 104.21 ਰੁਪਏ, ਡੀਜ਼ਲ 92.15 ਰੁਪਏ, ਕੋਲਕਾਤਾ ‘ਚ ਪੈਟਰੋਲ 103.94 ਰੁਪਏ, ਡੀਜ਼ਲ 90.76 ਰੁਪਏ, ਚੇਨਈ ‘ਚ ਪੈਟਰੋਲ 100.75 ਰੁਪਏ ਅਤੇ ਡੀਜ਼ਲ 92.34 ਪ੍ਰਤੀ ਲੀਟਰ ਦੀ ਦਰ ’ਤੇ ਉਪਲਬਧ ਹੈ।
ਹਿੰਦੂਸਥਾਨ ਸਮਾਚਾਰ