Swati Maliwal Assault Case/Delhi: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਰੀਬੀ ਵਿਭਵ ਕੁਮਾਰ ‘ਤੇ ਕੁੱਟਮਾਰ ਦਾ ਦੋਸ਼ ਲਗਾਉਣ ਵਾਲੀ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਮੁੜ੍ਹ ਤੋਂ ਸੁਰਖੀਆਂ ‘ਚ ਹੈ। ਮਾਲੀਵਾਲ ਨੇ ਹੁਣ ਇੰਡੀਆ ਬਲਾਕ ਦੇ ਸਾਰੇ ਵੱਡੇ ਨੇਤਾਵਾਂ ਨੂੰ ਪੱਤਰ ਲਿਖਿਆ ਹੈ।
ਸਵਾਤੀ ਮਾਲੀਵਾਲ ਨੇ ਰਾਹੁਲ ਗਾਂਧੀ ਅਤੇ ਸ਼ਰਦ ਪਵਾਰ ਸਮੇਤ ਇੰਡੀਆ ਬਲਾਕ ਦੇ ਸਾਰੇ ਵੱਡੇ ਨੇਤਾਵਾਂ ਨੂੰ ਪੱਤਰ ਲਿਖ ਕੇ ਕਿਹਾ ਕਿ “ਮੈਂ ਅੱਠ ਸਾਲ ਤੱਕ ਦਿੱਲੀ ਮਹਿਲਾ ਕਮਿਸ਼ਨ (DCW) ਦੀ ਪ੍ਰਧਾਨਗੀ ਕੀਤੀ ਹੈ। ਇਸ ਸਮੇਂ ਦੌਰਾਨ ਮੈਂ ਔਰਤਾਂ ਅਤੇ ਬੱਚਿਆਂ ਵਿਰੁੱਧ 1.7 ਲੱਖ ਤੋਂ ਵੱਧ ਸ਼ਿਕਾਇਤਾਂ ਸੁਣੀਆਂ। ਪਰ ਬਦਕਿਸਮਤੀ ਨਾਲ ਐਮਪੀ ਬਣਨ ਤੋਂ ਬਾਅਦ 13 ਮਈ ਨੂੰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਪੀ.ਏ ਨੇ ਮੇਰੀ ਕੁੱਟਮਾਰ ਕੀਤੀ। ਇਸ ਘਟਨਾ ਤੋਂ ਬਾਅਦ ਮੈਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਣ ਦਾ ਕਦਮ ਚੁੱਕਿਆ। ਪਰ ਅਜਿਹੀ ਹਾਲਤ ਵਿੱਚ ਮੇਰਾ ਸਾਥ ਦੇਣ ਦੀ ਬਜਾਏ ਮੇਰੇ ਕਿਰਦਾਰ ਦਾ ਕਤਲ ਕੀਤਾ ਗਿਆ। “
ਇਸ ਤੋਂ ਅਲਾਵਾ ਮਾਲੀਵਾਲ ਨੇ ਕਿਹਾ ਕਿ “ਮੇਰਾ ਅਕਸ ਖਰਾਬ ਕਰਨ ਲਈ ਸੋਸ਼ਲ ਮੀਡੀਆ ‘ਤੇ ਪ੍ਰਚਾਰ ਸ਼ੁਰੂ ਕੀਤਾ ਗਿਆ। ਮੇਰੇ ਖਿਲਾਫ ਫੈਲਾਏ ਗਏ ਝੂਠਾਂ ਕਾਰਨ ਮੈਨੂੰ ਬਲਾਤਕਾਰ ਅਤੇ ਕਤਲ ਦੀਆਂ ਧਮਕੀਆਂ ਮਿਲ ਰਹੀਆਂ ਹਨ”।
ਮਾਲੀਵਾਲ ਨੇ ਕਿਹਾ ਕਿ ਮੈਂ ਚਾਹੁੰਦੀ ਹਾਂ ਕਿ ਇਸ ਮਾਮਲੇ ‘ਤੇ ਚਰਚਾ ਕਰਨ ਲਈ ਮੈਨੂੰ ਤੁਹਾਡੇ ਨਾਲ ਮਿਲਣ ਦਾ ਸਮਾਂ ਦਿੱਤਾ ਜਾਵੇ। ਮੈਂ ਤੁਹਾਡੇ ਜਵਾਬ ਦੀ ਉਡੀਕ ਕਰਾਂਗੀ”।
पिछले 18 सालों से मैंने ज़मीन पे काम किया है और 9 सालों में महिला आयोग में 1.7 लाख केस में सुनवाई करी है। बिना किसी से डरे और किसी के आगे झुके, महिला आयोग को एक बहुत ऊँचे मक़ाम पे खड़ा करा है। पर बहुत दुख की बात है कि पहले मुझे मुख्यमंत्री के घर पे बुरी तरह पीटा गया, फिर मेरा… pic.twitter.com/Pp0IcChPb9
— Swati Maliwal (@SwatiJaiHind) June 18, 2024
ਗੌਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਪੀਏ ਤੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹਮਲਾ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਨੇ ਕੇਜਰੀਵਾਲ ਦੇ ਕਰੀਬੀ ਬਿਭਵ ਕੁਮਾਰ ‘ਤੇ ਇਹ ਦੋਸ਼ ਲਗਾਏ ਹਨ।
ਸਵਾਤੀ ਮਾਲੀਵਾਲ ‘ਤੇ ਹਮਲਾ ਕਰਨ ਦਾ ਦੋਸ਼ੀ ਬਿਭਵ ਕੁਮਾਰ ਦਿੱਲੀ ਪੁਲਸ ਦੀ ਹਿਰਾਸਤ ‘ਚ ਹੈ। 18 ਮਈ ਨੂੰ ਤੀਸ ਹਜ਼ਾਰੀ ਅਦਾਲਤ ਨੇ ਉਸ ਨੂੰ ਪੰਜ ਦਿਨਾਂ ਲਈ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ ਸੀ।
ਹਿੰਦੂਸਥਾਨ ਸਮਾਚਾਰ