NEET-UG 2024: NEET ਮਾਮਲੇ ‘ਚ ਅਮੁਲਿਆ ਵਿਜੇ ਪਿਨਾਪਤੀ ਅਤੇ ਨਿਤਿਨ ਵਿਜੇ ਵੱਲੋਂ ਦਾਇਰ ਪਟੀਸ਼ਨ ‘ਤੇ ਮੰਗਲਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਪਟੀਸ਼ਨਾਂ ਵਿੱਚ NEET ਦੇ ਪੇਪਰ ਲੀਕ ਹੋਣ ਦੀ ਜਾਂਚ ਦੀ ਮੰਗ ਕੀਤੀ ਗਈ ਹੈ। ਅਦਾਲਤ ਨੇ NTA ਅਤੇ ਕੇਂਦਰ ਨੂੰ ਨੋਟਿਸ ਜਾਰੀ ਕਰਕੇ ਦੋ ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ।
ਸੁਪਰੀਮ ਕੋਰਟ ਨੇ ਮੰਗਲਵਾਰ ਨੂੰ, NEET-UG 2024 ਵਿੱਚ ਕਥਿਤ ਪੇਪਰ ਲੀਕ ਅਤੇ ਬੇਨਿਯਮੀਆਂ ਨਾਲ ਸਬੰਧਤ ਪਟੀਸ਼ਨਾਂ ਦੀ ਸੁਣਵਾਈ ਕਰਦੇ ਹੋਏ, ਨੈਸ਼ਨਲ ਟੈਸਟਿੰਗ ਏਜੰਸੀ (NTA) ਅਤੇ ਕੇਂਦਰ ਨੂੰ ਸਖ਼ਤ ਫਟਕਾਰ ਲਗਾਈ। ਸੁਪਰੀਮ ਕੋਰਟ ਦੀ ਬੈਂਚ ਨੇ ਕਿਹਾ ਕਿ ਕਿਸੇ ਦੀ ਮਾਮੂਲੀ ਜਿਹੀ ਅਣਗਹਿਲੀ ਨਾਲ ਵੀ ਪੂਰੀ ਤਰ੍ਹਾਂ ਨਜਿੱਠਿਆ ਜਾਣਾ ਚਾਹੀਦਾ ਹੈ।
ਦਸ ਦਇਏ ਕਿ NEET ਮਾਮਲੇ ‘ਚ ਅਮੁਲਿਆ ਵਿਜੇ ਪਿਨਾਪਤੀ ਅਤੇ ਨਿਤਿਨ ਵਿਜੇ ਦੀ ਤਰਫੋਂ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨਾਂ ਵਿੱਚ NEET ਦੇ ਪੇਪਰ ਲੀਕ ਹੋਣ ਦੀ ਜਾਂਚ ਦੀ ਮੰਗ ਕੀਤੀ ਗਈ ਹੈ। ਸੁਪਰੀਮ ਕੋਰਟ ਇਸ ਮਾਮਲੇ ਦੀ ਸੁਣਵਾਈ 8 ਜੁਲਾਈ ਨੂੰ ਕਰੇਗਾ।
ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ NTA ਅਤੇ ਕੇਂਦਰ ਤੋਂ ਦੋ ਹਫ਼ਤਿਆਂ ਦੇ ਅੰਦਰ ਜਵਾਬ ਮੰਗਿਆ ਹੈ। ਨਿਤਿਨ ਵਿਜੇ ਵੱਲੋਂ ਪੇਸ਼ ਹੋਏ ਵਕੀਲ ਨੇ ਕਿਹਾ ਕਿ ਜੇਕਰ ਇਮਤਿਹਾਨ ਅਜਿਹਾ ਹੋੇਗਾ ਤਾੰ ਸੋਚੋ ਡਾਕਟਰ ਕਿਵੇਂ ਬਣੇਗਾ, ਰੱਬ ਹੀ ਮਾਲਕ ਹੈ। NTA ਨੇ ਇਸ ‘ਤੇ ਇਤਰਾਜ਼ ਜਤਾਉਂਦਿਆਂ ਕਿਹਾ, ਸਾਨੂੰ ਜਵਾਬ ਦੇਮ ਦਾ ਸਮਾਂ ਦਿਓ।ਪਟੀਸ਼ਨਕਰਤਾ ਦੇ ਵਕੀਲ ਨੇ ਕਿਹਾ ਕਿ ਐਨਟੀਏ ਨੇ ਗ੍ਰੇਸ ਮਾਰਕ ਵਿੱਚ ਆਪਣੀ ਗਲਤੀ ਮੰਨ ਲਈ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਕੇਂਦਰ ਅਤੇ ਐਨਟੀਏ ਤੋਂ ਦੋ ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ।
ਬੱਚਿਆਂ ਦੀ ਮਿਹਨਤ ਨੂੰ ਨਹੀਂ ਭੁੱਲ ਸਕਦੇ-ਸੁਪਰੀਮ ਕੋਰਟ
ਸੁਪਰੀਮ ਕੋਰਟ ਨੇ NTA ਅਤੇ ਕੇਂਦਰ ਨੂੰ ਜਵਾਬ ਦੇਣ ਦਾ ਨਿਰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪਟੀਸ਼ਨਰ ਅਨੁਸਾਰ ਅੱਜ ਹੀ ਹੁਕਮ ਨਹੀਂ ਦੇ ਸਕਦੇ। ਸੁਪਰੀਮ ਕੋਰਟ ਨੇ ਕੇਂਦਰ ਅਤੇ ਐਨਟੀਏ ਨੂੰ ਕਿਹਾ ਕਿ ਜੇਕਰ ਕਿਸੇ ਵੱਲੋਂ ਵੀ 0.001 ਫੀਸਦੀ ਵੀ ਲਾਪਰਵਾਹੀ ਹੈ ਤਾਂ ਉਸ ਨਾਲ ਪੂਰੀ ਤਰ੍ਹਾਂ ਨਜਿੱਠਿਆ ਜਾਣਾ ਚਾਹੀਦਾ ਹੈ। ਬੱਚਿਆਂ ਨੇ ਇਸ ਪ੍ਰੀਖਿਆ ਲਈ ਕਾਫੀ ਮਿਹਨਤ ਕੀਤੀ ਹੈ, ਅਸੀਂ ਉਨ੍ਹਾਂ ਦੀ ਮਿਹਨਤ ਨੂੰ ਭੁੱਲ ਨਹੀਂ ਸਕਦੇ।
ਸਿਖਰਲੀ ਅਦਾਲਤ ਨੇ ਕਿਹਾ ਕਿ ਜ਼ਰਾ ਕਲਪਨਾ ਕਰੋ ਕਿ ਕੋਈ ਅਜਿਹੀ ਪਰੀਖਇਆ ਪਾਸ ਕਰਕੇ ਡਾਕਟਰ ਬਣ ਗਿਆ ਹੈ ਤਾਂ ਸੋਚੋ ਉਹ ਕਿਸੇ ਦਾ ਇਲਾਜ ਕਰ ਰਿਹਾ ਹੈ । ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਅਦਾਲਤ ਨੇ ਕੇਂਦਰ ਅਤੇ ਐਨਟੀਏ ਨੂੰ ਇਹ ਵੀ ਕਿਹਾ ਕਿ ਉਹ NEET-UG ਵਿਰੁੱਧ ਦਾਇਰ ਪਟੀਸ਼ਨਾਂ ਨੂੰ ਵਿਰੋਧੀ ਮੁਕੱਦਮੇ ਵਜੋਂ ਨਾ ਲੈਣ। ਸੁਪਰੀਮ ਕੋਰਟ ਨੇ ਦੋਵਾਂ ਸੰਸਥਾਵਾਂ ਨੂੰ ਪ੍ਰੀਖਿਆ ਕਰਵਾਉਣ ਵਿਚ ਕਿਸੇ ਵੀ ਗਲਤੀ ਨੂੰ ਸਵੀਕਾਰ ਕਰਨ ਅਤੇ ਉਸ ਨੂੰ ਸੁਧਾਰਨ ਦਾ ਨਿਰਦੇਸ਼ ਵੀ ਦਿੱਤਾ ਹੈ।
ਹਿੰਦੂਸਥਾਨ ਸਮਾਚਾਰ