Kiratpur Sahib: ਸ੍ਰੀ ਕੀਰਤਪੁਰ ਸਾਹਿਬ ਨੇੜਲੇ ਪਿੰਡ ਮੌੜਾ ਦੇ ਟੋਲ ਪਲਾਜ਼ਾ ਨੇੜੇ ਸੋਮਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਅਤੇ ਕਰੀਬ ਅੱਠ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਹਿਮਾਚਲ ਪ੍ਰਦੇਸ਼ ਪੁਲਿਸ ਅਤੇ ਪੰਜਾਬ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਰਾਹਤ ਕਾਰਜਾਂ ‘ਚ ਜੁਟ ਗਈਆਂ। ਮ੍ਰਿਤਕ ਵਿਅਕਤੀ ਪੰਜਾਬ ਪੁਲਿਸ ਦਾ ਮੁਲਾਜ਼ਮ ਦੱਸਿਆ ਜਾਂਦਾ ਹੈ ਅਤੇ ਹਾਦਸੇ ਦੌਰਾਨ ਉਸ ਦੀ ਅੱਧੀ ਲਾਸ਼ ਨੂੰ ਬਾਹਰ ਕੱਢਿਆ ਗਿਆ ਸੀ, ਜਦਕਿ ਬਾਕੀ ਦੇ ਅੱਧੇ ਹਿੱਸੇ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ।
ਇਸ ਦੌਰਾਨ ਪੰਜ-ਛੇ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਟਰੱਕ ਸਾਹਮਣੇ ਖੜ੍ਹਾ ਸੀ,ਇਸੇ ਦੌਰਾਨ ਇਕ ਟੈਂਪੂ ਟਰੈਵਲਰ ਬਹੁਤ ਤੇਜ਼ ਰਫਤਾਰ ਨਾਲ ਆਇਆ, ਜੋ ਕਿ ਟਮਾਟਰਾਂ ਨਾਲ ਭਰਿਆ ਹੋਇਆ ਸੀ, ਨੇ ਇਕ ਵਾਹਨ ਨੂੰ ਟੱਕਰ ਮਾਰ ਦਿੱਤੀ, ਜਿਸ ਦੀ ਅਗਲੇ ਵਾਹਨਾਂ ਨਾਲ ਟੱਕਰ ਹੋ ਗਈ।ਕੁੱਲ ਮਿਲਾ ਕੇ ਕਰੀਬ 6 ਵਾਹਨਾਂ ਦੀ ਆਪਸ ‘ਚ ਟੱਕਰ ਹੋ ਗਈ।
ਹਿੰਦੂਸਥਾਨ ਸਮਾਚਾਰ